ਗਰਭਵਤੀ ਮਾਵਾਂ ਦਾ ਮਹੀਨਾਵਾਰ ਚੈੱਕ ਅੱਪ ਯਕੀਨੀ ਬਣਾਇਆ ਜਾਵੇ - ਡਾ. ਪ੍ਰਭਜੋਤ ਕਲਸੀ
- ਹਰੇਕ ਵਿਅਕਤੀ ਦੀ ਆਭਾ ਆਈਡੀ ਬਣਾਈ ਜਾਵੇ- ਸਿਵਲ ਸਰਜਨ
ਰੋਹਿਤ ਗੁਪਤਾ
ਗੁਰਦਾਸਪੁਰ 28 ਅਪ੍ਰੈਲ 2025 - ਸਿਵਲ ਸਰਜਨ ਗੁਰਦਾਸਪੁਰ ਡਾਕਟਰ ਪ੍ਰਭਜੋਤ ਕੌਰ ਕਲਸੀ ਦੀ ਅਗੁਵਾਈ ਹੇਠ ਸਮੂਹ ਨੈਸ਼ਨਲ ਪ੍ਰੋਗਰਾਮਾਂ ਦੇ ਰੀਵਿੳ ਸਬੰਧੀ ਇੱਕ ਮੀਟਿੰਗ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਹੌਈ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਪ੍ਰਭਜੋਤ ਕੌਰ ਕਲਸੀ ਨੇ ਕਿਹਾ ਕਿ ਸਮੂਹ ਸਿਹਤ ਸੰਸਥਾਵਾਂ ਵਿੱਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਆਮ ਜਨਤਾ ਅਤੇ ਸਟਾਫ ਲਈ ਸਾਫ ਸੁਥਰੇ ਬਾਥਰੁਮ ਮੁਹੱਈਆ ਕਰਵਾਏ ਜਾਣ। ਰਾਤ ਦੇ ਸਮੇਂ ਰੋਸ਼ਨੀ ਦਾ ਪੂਰਾ ਪ੍ਰਬੰਧ ਕੀਤਾ ਜਾਵੇ । ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਏ ਜਾਣ।
ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦਾ ਮਹੀਨਾਵਾਰ ਚੈਕਅਪ ਯਕੀਨੀ ਬਣਾਇਆ ਜਾਵੇ। ਹਾਈ ਰਿਸਕ ਕੇਸਾਂ ਦਾ ਸਪੈਸ਼ਲਿਸਟ ਡਾਕਟਰ ਤੋ ਚੈਕਅਪ ਕਰਾਇਆ ਜਾਵੇ। ਡਿਲੀਵਰੀ ਕੇਸਾਂ ਦੀ ਰੈਫਰਲ ਸਬੰਧੀ ਕਾਰਨ ਸਪਸ਼ਟ ਕੀਤੇ ਜਾਣ। ਏਐਨਸੀ ਰਜਿਸਟੇ੍ਸ਼ਨ 100ਫੀਸਦੀ ਹੋਵੇ। ਮਰੀਜਾਂ ਦੀ ਸਹੂਲੀਅਤ ਨੂੰ ਤਰਜੀਹ ਦਿਤੀ ਜਾਵੇ। ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਲਗਾਏ ਜਾ ਰਿਹੇ ਟੀਕਾਕਰਨ ਕੈਂਪ ਦੀ ਐਂਟਰੀ ਯੂ ਵਿਨ ਪੋਰਟਲ ਤੇ ਵੀ ਕੀਤੀ ਜਾਵੇ। ਵਾਟਰ ਸੈਂਪਲਿੰਗ ਕਰਾਈ ਜਾਵੇ। ਸਿਹਤ ਬੀਮਾ ਤਹਿਤ ਵਧ ਤੋ ਵਧ ਲੋਕਾਂ ਨੂੰ ਲਾਭ ਦਿਤਾ ਜਾਵੇ। ਆਮ ਆਦਮੀ ਕਲੀਨਿਕਾਂ ਦੀ ਰੂਟੀਨ ਚੈਕਿੰਗ ਕੀਤੀ ਜਾਵੇ। ਹਰੇਕ ਵਿਅਕਤੀ ਦੀ ਆਭਾ ਆਈਡੀ ਬਣਾਈ ਜਾਵੇ ।
ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਤੇਜਿੰਦਰ ਕੌਰ ਨੇ ਕਿਹਾ ਕਿ ਜੋ ਵੀ ਪੀਐਨਡੀਟੀ ਐਕਟ ਦੀ ਉਲੰਘਣਾ ਕਰੇਗਾ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਸਮੂਹ ਸਿਹਤ ਸੰਸਥਾਵਾਂ ਨੂੰ ਹਿਦਾਇਤ ਕੀਤੀ ਗਈ ਕਿ ਗੈਰ ਸੰਚਾਰੀ ਰੋਗਾਂ ਸਬੰਧੀ ਮਰੀਜਾਂ ਦਾ ਬਿਉਰਾ ਪੋਰਟਲ ਤੇ ਅਪਲੋਡ ਕੀਤਾ ਜਾਵੇ ।
ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ ,ਜਿਲਾ ਟੀਕਾਕਰਨ ਅਫਸਰ ਡਾ. ਮਮਤਾ ਵਾਸੁਦੇਵ , ਡਾਕਟਰ ਭਾਵਨਾ ਸ਼ਰਮਾ, ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਆਦਿ ਹਾਜਰ ਸਨ।