ਗਵਰਨਰ ਦੀ ਫੇਰੀ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਨੋ-ਡਰੋਨ ਜ਼ੋਨ ਘੋਸ਼ਿਤ ਕੀਤਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ,2025 - ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 11 ਜੁਲਾਈ 2025 ਨੂੰ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆਂ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮਦ ਦੌਰਾਨ ਪ੍ਰੋਗਰਾਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ ਦੇ ਏਰੀਏ ਨੂੰ ਨੋ-ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਗਵਰਨਰ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਨਗਰ ਕੀਰਤਨ 'ਧਰਮ ਬਚਾਓ ਯਾਤਰਾ' ਵਿੱਚ ਸ਼ਾਮਲ ਹੋਣ ਲਈ ਅਤੇ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਧਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਕੇਵਲ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੂੰ ਡਰੋਨ ਉਡਾਉਣ ਦੀ ਛੋਟ ਹੋਵੇਗੀ।