ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦੀ ਭਗਵੰਤ ਪਾਲ ਸੱਚਰ ਨੇ ਕੀਤੀ ਨਿਖੇਧੀ
ਐਸਜੀਪੀਸੀ ਅਕਾਲ ਤਖਤ ਸਾਹਿਬ ਨਾਲ ਟੱਕਰ ਲੈਣ ਦੀ ਕਰ ਰਿਹਾ ਹੈ ਕੋਸ਼ਿਸ਼ - ਭਗਵੰਤ ਪਾਲ ਸੱਚਰ
ਸ਼੍ਰੋਮਣੀ ਕਮੇਟੀ ਨੇ ਅਕਾਲੀ ਦਲ ਨੂੰ ਬਚਾਉਣ ਦੇ ਲਈ ਲਿੱਤਾ ਹੈ ਅਜਿਹਾ ਫੈਸਲਾ ਲੇਕਿਨ ਅਕਾਲੀ ਦਲ ਦਾ ਨਹੀਂ ਹੋਵੇਗਾ ਇਸ ਨਾਲ ਬਚਾਵ - ਭਗਵੰਤ ਪਾਲ ਸੱਚਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 11 ਫਰਵਰੀ 2025- ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਦੀ ਹੋਈ ਅਤ੍ਰਿੰਗ ਕਮੇਟੀ ਦੀ ਮੀਟਿੰਗ ਦੇ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿੱਚ ਇਸ ਨੂੰ ਲੈ ਕੇ ਰਾਜਨੀਤੀ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਅਤੇ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਨੇਤਾ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਇਸ ਦੇ ਉੱਪਰ ਪਲਟਵਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਕਾਲ ਤਖਤ ਸਾਹਿਬ ਨਾਲ ਟੱਕਰ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਪਿਛਲੇ ਦਿਨੀ ਇਹ ਕਿਹਾ ਸੀ ਕਿ ਜਥੇਦਾਰਾਂ ਦੀ ਜਾਂਚ ਕਰਨ ਦੇ ਆਦੇਸ਼ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਹੋਣੇ ਚਾਹੀਦੇ ਹਨ।
ਲੇਕਿਨ ਸ਼੍ਰੋਮਣੀ ਕਮੇਟੀ ਇਸ ਤੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਗਲਤ ਢੰਗ ਨਾਲ ਜਾਂਚ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਜਾਂ ਉਹਨਾਂ ਦੀ ਸੇਵਾ ਮੁਕਤੀ ਦਾ ਸੰਵਿਧਾਨ ਬਣਾਇਆ ਜਾਵੇ ਜਿਸ ਨਾਲ ਕਿ ਜਥੇਦਾਰਾਂ ਦੀ ਮਰਿਆਦਾ ਵੀ ਬਹਾਲ ਰੱਖੀ ਜਾ ਸਕੇ ਉਹਨਾਂ ਕਿਹਾ ਕਿ ਜੇਕਰ ਕਿਸੇ ਜਥੇਦਾਰ ਦੇ ਖਿਲਾਫ ਕੋਈ ਕਾਰਵਾਈ ਜਾਂ ਕੁਝ ਸ਼ਿਕਾਇਤ ਹੋਵੇ ਤਾਂ ਉਹ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਕੋਲ ਹੋਵੇ ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਨਾਮ ਮੰਨ ਕੇ ਅਕਾਲ ਤਖਤ ਸਾਹਿਬ ਨਾਲ ਟੱਕਰ ਲੈਣ ਦੀ ਕੋਸ਼ਿਸ਼ ਕੀਤੀ ਹੈ। ਅਤੇ ਸ਼੍ਰੋਮਣੀ ਕਮੇਟੀ ਅਕਾਲੀ ਦਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਨਾਲ ਕਿ ਅਕਾਲੀ ਦਲ ਨੂੰ ਹੋਰ ਢਾਹ ਲੱਗ ਰਹੀ ਹੈ।