← ਪਿਛੇ ਪਰਤੋ
ਗਿਆਨੇਸ਼ ਕੁਮਾਰ ਨਵੇਂ ਮੁੱਖ ਚੋਣ ਕਮਿਸ਼ਨਰ ਚੁਣੇ ਗਏ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ : ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਚੁਣਿਆ ਗਿਆ ਹੈ। ਕਾਨੂੰਨ ਮੰਤਰਾਲੇ ਨੇ ਅਗਲੇ ਸੀਈਸੀ ਵਜੋਂ ਨਿਯੁਕਤੀ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡਾ. ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 1988 ਬੈਚ ਦੇ ਕੇਰਲ ਕੇਡਰ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਪਿਛਲੇ ਸਾਲ ਮਾਰਚ ਤੋਂ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਹਨ।
Total Responses : 500