ਗਰਾਮ ਪੰਚਾਇਤ, ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ
ਰੋਹਿਤ ਗੁਪਤਾ
ਗੁਰਦਾਸਪੁਰ, 4 ਮਾਰਚ ਉਪ ਮੰਡਲ ਮੈਜਿਸਟਰੇਟ ਗੁਰਦਾਸਪੁਰ-ਕਮ-ਉਪ ਮੰਡਲ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ-ਗੁਰਦਾਸਪੁਰ ਨੇ ਆਮ ਜਨਤਾ ਨੂੰ ਜਾਣਕਾਰੀ ਹਿਤ ਸੂਚਿਤ ਕੀਤਾ ਹੈ ਕਿ ਗੁਰਦਾਸਪੁਰ ਸਬ-ਡਵੀਜ਼ਨ ਵਿੱਚ ਆਉਂਦੇ ਬਲਾਕ ਗੁਰਦਾਸਪੁਰ, ਧਾਰੀਵਾਲ ਅਤੇ ਕਾਹਨੂੰਵਾਨ ਦੀਆਂ ਸਮੂਹ ਗਰਾਮ ਪੰਚਾਇਤ, ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਰ ਸੂਚੀਆਂ ਲਈ ਪ੍ਰਾਪਤ ਹੋਏ ਦਾਅਵੇ/ਇਤਰਾਜ਼ਾਂ ਦਾ ਨਿਪਟਾਰਾ ਮਿਤੀ 3 ਮਾਰਚ 2025 ਨੂੰ ਕਰਨ ਉਪਰੰਤ ਅਨਪੂਰਕਾਂ ਦੀ ਮਿਤੀ 3 ਮਾਰਚ 2025 ਨੂੰ ਅੰਤਿਮ ਪ੍ਰਕਾਸ਼ਨਾਂ ਕਰਵਾ ਦਿੱਤੀ ਗਈ ਹੈ।