ਗੁਰਦਾਸਪੁਰ: ਘਰ ਦੇ ਬਾਹਰ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲੇ ਦੋ ਗਿਰਫਤਾਰ
ਇੱਕ ਹਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ
ਰੋਹਿਤ ਗੁਪਤਾ
ਗੁਰਦਾਸਪੁਰ , 9 ਅਪ੍ਰੈਲ 2025- ਬੀਤੇ ਦਿਨੀ ਪੁਲਿਸ ਥਾਣਾ ਦੁਰੰਗਲਾ ਦੇ ਤਹਿਤ ਆਉਂਦੇ ਪਿੰਡ ਬੈਂਸਾਂ ਵਿੱਚ ਇਕ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਤਿੰਨ ਮੋਟਰਸਾਈਕਲ ਸਵਾਰਾਂ ਵਿੱਚੋਂ ਦੋ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਦ ਕਿ ਉਹਨਾਂ ਦਾ ਤੀਜਾ ਸਾਥੀ ਹਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ । 3 ਅਪ੍ਰੈਲ ਨੂੰ ਦਿਨ ਦਿਹਾੜੇ ੍ਪਿੰਡ ਬੈਂਸ ਦੇ ਰਹਿਣ ਵਾਲੇ ਬਲਜੀਤ ਸਿੰਘ ਦੇ ਘਰ ਦੇ ਬਾਹਰ ਚਾਰ_ ਪੰਜ ਫਾਇਰ ਕਰਕੇ ਤਿੰਨ ਮੋਟਰਸਾਈਕਲ ਸਵਾਰ ਫਰਾਰ ਹੋ ਗਏ ਸਨ ਜਿਸ ਕਾਰਨ ਪਿੰਡ ਦੇ ਲੋਕ ਦਹਿਸ਼ਤ ਵਿੱਚ ਆ ਗਏ ਸਨ। ਐਸ ਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਤਕਨੀਕੀ ਸਾਧਨਾ ਦੀ ਮਦਦ ਨਾਲ ਤਿੰਨਾਂ ਵਿੱਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਤੀਜੇ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਇਹਨਾਂ ਤੋਂ ਪੁੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਨੇ ਬਲਜੀਤ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਕਿਉਂ ਚਲਾਈਆਂ ਸੀ।