ਗੁਰਦਾਸਪੁਰ: ਦੀਨਾ ਨਗਰ ਅਤੇ ਕਾਦੀਆਂ ਦੀਆਂ ਨਗਰ ਕੌਂਸਲ ਚੋਣਾਂ ਦਾ ਵੀ ਹੋਇਆ ਐਲਾਨ, 10 ਜੂਨ ਨੂੰ ਪੈਣਗੀਆਂ ਵੋਟਾਂ
ਰੋਹਿਤ ਗੁਪਤਾ, ਗੁਰਦਾਸਪੁਰ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸਪਲ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਦੀਆਂ ਆਮ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨ ਅਨੁਸਾਰ ਇਨ੍ਹਾਂ ਮਿਊਂਸਪਲ ਕੌਂਸਲਾਂ ਲਈ ਵੋਟਿੰਗ 10 ਜੂਨ 2026 ਇਨੂੰ ਕਰਵਾਈ ਜਾਏਗੀ ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਪੰਜਾਬ ਮਿਊਂਸਪਲ ਐਕਟ 1911 ਦੀ ਧਾਰਾ 13-ਏ ਤਹਿਤ ਜਾਰੀ ਨੋਟੀਫ਼ਿਕੇਸ਼ਨ ਦੇ ਅਧਾਰ ’ਤੇ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 28 ਮਈ 2026 ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਦਾਖ਼ਲ ਕਰ ਸਕਣਗੇ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 1 ਜੂਨ 2026 ਨਿਰਧਾਰਿਤ ਕੀਤੀ ਗਈ ਹੈ।
ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਜੂਨ ਨੂੰ ਹੋਵੇਗੀ, ਜਦਕਿ ਉਮੀਦਵਾਰ 3 ਜੂਨ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।ਚੋਣ ਕਮਿਸ਼ਨ ਅਨੁਸਾਰ ਵੋਟਿੰਗ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਪੋਲਿੰਗ ਸਮਾਪਤ ਹੋਣ ਤੁਰੰਤ ਬਾਅਦ ਕਰਵਾਈ ਜਾਵੇਗੀ।
- Download Babushahi App
-
-