ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 15 ਦਿਨਾਂ 'ਚ ਜਾਰੀ ਕੀਤੇ ਪ੍ਰੀਖਿਆਵਾਂ ਦੇ ਨਤੀਜੇ
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਪਹਿਲਕਦਮੀ
ਅੰਮ੍ਰਿਤਸਰ 6 ਜੂਨ 2025 - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਵਿਿਦਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਇੱਕ ਉੱਚ ਪਾਏ ਦੀ ਪਹਿਲਕਦਮੀ ਦੀ ਅਗਵਾਈ ਕੀਤੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਾਰੀਆਂ ਪ੍ਰੀਖਿਆਵਾਂ ਦੇ ਨਤੀਜੇ 15 ਦਿਨਾਂ ਦੇ ਅੰਦਰ ਜਾਰੀ ਕਰਨ ਦੀ ਹਦਾਇਤ ਦਿੱਤੀ ਸੀ। ਇਸ ਦਿਸ਼ਾ ਵਿੱਚ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਨੇ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਐਮ.ਟੈਕ ਟਰਾਂਸਪੋਰਟ ਪਲਾਨਿੰਗ ਸਮੈਸਟਰ ਚੌਥਾ, ਐਮ.ਟੈਕ ਅਰਬਨ ਪਲਾਨਿੰਗ ਸਮੈਸਟਰ ਚੌਥਾ, ਬੈਚਲਰ ਆਫ ਪਲੈਨਿੰਗ ਅਰਬਨ ਸਮੈਸਟਰ ਛੇਵਾ, ਐਮਟੈਕ ਟਰਾਂਸਪੋਰਟ ਪਲਾਨਿੰਗ ਸਮੈਸਟਰ ਦੂਜਾ, ਬੈਚਲਰ ਆਫ ਪਲੈਨਿੰਗ ਅਰਬਨ ਸਮੈਸਟਰ ਛੇਵਾਂ ਅਤੇ ਐਮਟੈਕ ਅਰਬਨ ਪਲਾਨਿੰਗ ਸਮੈਸਟਰ ਦੂਜਾ ਦੇ ਨਤੀਜੇ ਨਿਰਧਾਰਤ ਸਮੇਂ ਤੋਂ ਪਹਿਲਾਂ ਘੋਸ਼ਿਤ ਕਰ ਦਿੱਤੇ।
ਇਸ ਉਪਲਬਧੀ ’ਤੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵਿਭਾਗ ਦੀ ਟੀਮ ਅਤੇ ਮੁਖੀ, ਪ੍ਰੋ. ਅਸ਼ਵਨੀ ਲੁਥਰਾ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਯੂਨੀਵਰਸਿਟੀ ਦੀ ਪ੍ਰਬੰਧਕੀ ਸਮਰੱਥਾ ਦਾ ਪ੍ਰਤੀਕ ਦੱਸਿਆ। ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਿਦਆਰਥੀਆਂ ਨੂੰ ਸਮੇਂ ਸਿਰ ਨਤੀਜੇ ਪ੍ਰਦਾਨ ਕਰਕੇ ਉਨ੍ਹਾਂ ਦੀ ਅਕਾਦਮਿਕ ਅਤੇ ਪੇਸ਼ੇਵਰ ਯੋਜਨਾਬੰਦੀ ਵਿੱਚ ਮਦਦ ਕਰੇਗੀ। ਉਨ੍ਹਾਂ ਯੂਨੀਵਰਸਿਟੀ ਦੇ ਸਾਰੇ ਵਿਭਾਗਾਂ ਨੂੰ ਇਸ ਮਿਆਰ ਨੂੰ ਅਪਣਾਉਣ ਅਤੇ 15 ਦਿਨਾਂ ਦੇ ਅੰਦਰ ਨਤੀਜੇ ਜਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਯੂਨੀਵਰਸਿਟੀ ਦੇ ਹੋਰ ਵਿਭਾਗ ਵੀ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨਗੇ।ਇਸ ਪਹਿਲਕਦਮੀ ਨੇ ਨਾ ਸਿਰਫ ਵਿਿਦਆਰਥੀਆਂ ਵਿੱਚ ਵਿਸ਼ਵਾਸ ਜਗਾਇਆ ਹੈ, ਸਗੋਂ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਨੂੰ ਵੀ ਉਜਾਗਰ ਕੀਤਾ ਹੈ। ਡਾ. ਕਰਮਜੀਤ ਸਿੰਘ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅਕਾਦਮਿਕ ਖੇਤਰ ਵਿੱਚ ਨਵੀਂ ਉਚਾਈਆਂ ਵੱਲ ਲੈ ਜਾਣ ਦਾ ਰਾਹ ਪੱਧਰਾ ਕੀਤਾ ਹੈ।