ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਵਰ੍ਹੇਗੰਢ ਨੂੰ ਸਮਰਪਿਤ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ
ਬੰਗਾ 19 ਅਪਰੈਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਚਮੜੀ ਦੇ ਰੋਗਾਂ ਦਾ ਮੁਫਤ ਚੈੱਕਅਪ ਕੈਂਪ ਅੱਜ ਹਸਪਤਾਲ ਦੀ ਉ ਪੀ ਡੀ ਵਿਚ ਲਗਾਇਆ ਗਿਆ । ਜਿਸ ਦਾ 284 ਮਰੀਜ਼ਾਂ ਨੇ ਮੁਫਤ ਚੈੱਕਅਪ ਕਰਵਾਕੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਇਹ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਲਗਾਇਆ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ । ਸ. ਢਾਹਾਂ ਨੇ ਕਿਹਾ ਕਿ ਆਮ ਲੋਕਾਈ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਹਮੇਸ਼ਾ ਵਚਨਬੱਧ ਹੈ । ਅੱਜ ਦੇ ਇਸ ਕੈਂਪ ਵਿਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ ਮਰੀਜ਼ਾਂ ਦੀ ਮੁਫਤ ਚੈੱਕਅਪ ਕੀਤਾ ਗਿਆ ਤੇ ਉਹਨਾਂ ਨੇ ਮਰੀਜ਼ਾਂ ਨੂੰ ਚਮੜੀ ਦੀਆਂ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਵੀ ਜਾਗੁਰਕ ਕੀਤਾ । ਕੈਂਪ ਵਿਚ ਮਰੀਜ਼ਾਂ ਦੀ ਮੁਫਤ ਰਜਿਸਟਰੇਸ਼ਨ ਹੋਈ ਅਤੇ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਡਾ. ਕਰਨਬੀਰ ਸਿੰਘ ਬੱਲ ਮੈਡੀਕਲ ਅਫਸਰ, ਜੋਤੀ ਭਾਟੀਆ, ਰਣਜੀਤ ਸਿੰਘ ਮਾਨ, ਕਰਨ ਸਰਗੰਲ, ਵਿਸ਼ਾਲ ਚੌਧਰੀ, ਰਾਹੁਲ ਵਰਮਾ, ਵਿਵੇਕ ਅਰੋੜਾ, ਅਮਿਤ ਪੁਰੀ ਤੋਂ ਇਲਾਵਾ ਨਰਸਿੰਗ ਅਤੇ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।
Click to Follow Babushahi Facebook page →