← ਪਿਛੇ ਪਰਤੋ
ਗੁਰੂ ਨਾਨਕ ਸਪੋਰਟਸ ਕਲੱਬ ਸਨਵਾਕੀਨ ਅਤੇ ਕਰਮਨ ਵੱਲੋਂ ਕਰਮਨ ਹਾਈ ਸਕੂਲ ਵਿਖੇ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ ਫਰਿਜ਼ਨੋ, ਕੈਲੇਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਗੁਰੂ ਨਾਨਕ ਸਪੋਰਟਸ ਕਲੱਬ ਸਨਵਾਕੀਨ ਅਤੇ ਕਰਮਨ ਵੱਲੋਂ ਹਰ ਸਾਲ ਦੀ ਤਰ੍ਹਾਂ ਆਪਣਾ ਸਲਾਨਾ ਬਾਸਕਟਬਾਲ ਟੂਰਨਾਮੈਂਟ ਕਰਮਨ ਹਾਈ ਸਕੂਲ ਦੇ ਵਿੱਚ ਕਰਵਾਇਆ ਗਿਆ। ਜਿੱਥੇ ਕੈਲੇਫੋਰਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਚਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਮੌਕੇ ਬੱਚਿਆਂ ਦੇ ਵੱਖ-ਵੱਖ ਉਮਰ ਦੇ ਹਿੱਸਿਆਂ ਵਿੱਚ ਗਰੁੱਪਾਂ ਵਿੱਚ ਖੇਡ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ। ਇੱਥੇ ਖੁਸ਼ੀ ਗੱਲ ਇਹ ਵੀ ਸੀ ਕਿ ਬੱਚਿਆਂ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਬਰਾਬਰ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਸਮੇਂ ਬੱਚਿਆਂ ਵੱਲੋਂ ਖੇਡ ਦਾ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਗੁਰੂ ਨਾਨਕ ਸਪੋਰਟਸ ਕਲੱਬ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਟੂਰਨਾਮੈਂਟ ਦੌਰਾਨ ਪ੍ਰਬੰਧਕਾਂ ਵੱਲੋਂ ਸਾਰਾ ਦਿਨ ਗੁਰੂ ਦੇ ਲੰਗਰ ਅਤੁੱਟ ਵਰਤੇ। ਇਸ ਮੌਕੇ ਹਾਜ਼ਰ ਦਰਸ਼ਕਾਂ ਨੇ ਖੇਡਾਂ ਦਾ ਪੂਰਾ ਅਨੰਦ ਮਾਣਿਆ। ਅੰਤ ਆਪਣੀਆ ਅਮਿੱਟ ਯਾਦਾਂ ਛੱਡਦਾ ਹੋਇਆ ਇਹ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ। ਸਮੁੱਚੇ ਪ੍ਰਬੰਧਾਂ ਅਤੇ ਟੂਰਨਾਮੈਂਟ ਦੀ ਸਫਲਤਾ ਲਈ ਸਮੂੰਹ ਪ੍ਰਬੰਧਕ ਕਮੇਟੀ ਵਧਾਈ ਦੇ ਪਾਤਰ ਹਨ।
Total Responses : 746