ਹਰਦਿਆਲ ਸਿੰਘ ਕੰਬੋਜ
ਦੀਦਾਰ ਗੁਰਨਾ
ਰਾਜਪੁਰਾ 8 ਜੂਨ 2026 : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਘਰੇਲੂ ਰਸੋਈ ਗੈਸ (ਐਲਪੀਜੀ) ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਤਾਜ਼ਾ ਵਾਧੇ ਨੂੰ ਆਮ ਲੋਕਾਂ ਉੱਤੇ ਇੱਕ ਹੋਰ ਆਰਥਿਕ ਹਮਲਾ ਕਰਾਰ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ , ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਕਾਰਨ ਪਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਜੇਬਾਂ ਖਾਲੀ ਕਰਨ ਵਿੱਚ ਲੱਗੀ ਹੋਈ ਹੈ
ਸ੍ਰ ਕੰਬੋਜ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗੈਸ ਸਿਲੰਡਰ ਮਹਿੰਗਾ ਕੀਤਾ ਗਿਆ ਹੈ , ਮਾਰਚ ਮਹੀਨੇ ਵਿੱਚ 60 ਰੁਪਏ ਦਾ ਵਾਧਾ ਕੀਤਾ ਗਿਆ ਸੀ ਅਤੇ ਹੁਣ 29 ਰੁਪਏ ਹੋਰ ਵਧਾ ਕੇ ਸਰਕਾਰ ਨੇ ਘਰੇਲੂ ਬਜਟ ਦੀ ਕਮਰ ਤੋੜ ਦਿੱਤੀ ਹੈ , ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਭਾਜਪਾ ਆਗੂ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਸੜਕਾਂ 'ਤੇ ਧਰਨੇ ਦਿੰਦੇ ਸਨ, ਪਰ ਅੱਜ ਉਹੀ ਲੋਕ ਚੁੱਪ ਧਾਰ ਕੇ ਬੈਠੇ ਹਨ , ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀਆਂ ਨਾਕਾਮ ਆਰਥਿਕ ਨੀਤੀਆਂ ਕਾਰਨ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਸਭ ਤੋਂ ਵੱਧ ਮਾਰ ਮੱਧ ਵਰਗ, ਗਰੀਬ ਪਰਿਵਾਰਾਂ ਅਤੇ ਘਰੇਲੂ ਮਹਿਲਾਵਾਂ ਉੱਤੇ ਪੈ ਰਹੀ ਹੈ
ਸ੍ਰ ਕੰਬੋਜ ਨੇ ਕਿਹਾ ਕਿ "ਅੱਛੇ ਦਿਨਾਂ" ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਕੇ ਕਚੂਬਰ ਕਢ ਦਿੱਤਾ ਹੈ , ਉਨ੍ਹਾਂ ਕੇਂਦਰ ਸਰਕਾਰ ਤੋਂ ਤੁਰੰਤ ਗੈਸ ਕੀਮਤਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲੈਣ ਅਤੇ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ , ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋਕ ਵਿਰੋਧੀ ਫੈਸਲਿਆਂ ਦਾ ਇਹ ਸਿਲਸਿਲਾ ਜਾਰੀ ਰਿਹਾ ਤਾਂ ਜਨਤਾ ਆਉਣ ਵਾਲੇ ਸਮੇਂ ਵਿੱਚ ਇਸ ਦਾ ਢੁੱਕਵਾਂ ਜਵਾਬ ਦੇਵੇਗੀ
- Download Babushahi App
-
-