ਚਾਈਨਾ ਡੋਰ ਦੇ ਖਿਲਾਫ ਨਾਇਬ ਤਹਿਸੀਲਦਾਰ ਨੇ ਦੁਕਾਨ ਦੁਕਾਨ 'ਤੇ ਜਾ ਕੇ ਕੀਤੀ ਚੈਕਿੰਗ
- ਅਗਰ ਕੋਈ ਚਾਈਨਾ ਡੋਰ ਵੇਚਦਾ ਫੜਿਆ ਗਿਆ ਤਾਂ ਹੋਵੇਗੀ ਸਖਤ ਕਾਰਵਾਈ,, ਨਾਇਬ ਤਹਿਸੀਲਦਾਰ
ਰੋਹਿਤ ਗੁਪਤਾ
ਗੁਰਦਾਸਪੁਰ, 24 ਦਸੰਬਰ 2024 - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੇ ਖਿਲਾਫ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਨਾਇਬ ਤਹਿਸੀਲਦਾਰ ਹਰਮਨਪ੍ਰੀਤ ਸਿੰਘ ਚੀਮਾਂ ਵੱਲੋਂ ਸ਼੍ਰੀ ਹਰਗੋਬਿੰਦਪੁਰ ਵਿਖੇ ਨਗਰ ਕੌਂਸਲ ਦੇ ਈ ਓ ਅਰੁਣ ਕੁਮਾਰ ,ਐਕਸਾਈਜ਼ ਇੰਸਪੈਕਟਰ ਮੈਡਮ ਸੁਖਵੰਤ ਕੌਰ, ਸਬ ਇੰਸਪੈਕਟਰ ਬਿਕਰਮਜੀਤ ਸਿੰਘ ਸਮੇਤ ਚਾਈਨਾ ਡੋਰ ਖਿਲਾਫ ਮੁਹਿੰਮ ਤਹਿਤ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਹਰਮਨਪ੍ਰੀਤ ਸਿੰਘ ਚੀਮਾਂ ਨੇ ਕਿਹਾ ਕਿ ਚਾਈਨਾ ਡੋਰ ਇੱਕ ਘਾਤਕ ਪਲਾਸਟਿਕ ਧਾਗਾ ਹੈ ਜੋ ਇਨਸਾਨੀ ਅਤੇ ਪੰਛੀਆਂ ਲਈ ਜਾਨ ਲੇਵਾ ਸਾਬਤ ਹੋ ਸਕਦਾਂ ਹੈ । ਜਿਲਾ ਪ੍ਰਸ਼ਾਸਨ ਵੱਲੋਂ ਇਸ ਦੀ ਵਿਕਰੀ ਅਤੇ ਵਰਤੋ ਤੇ ਪਾਬੰਦੀ ਲਗਾਈ ਗਈ ਹੈ।ਉਹਨਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਇਸ ਨਾ ਵੇਚਿਆ ਜਾਵੇ ਅਗਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰੀਡਰ ਹਰਜੀਤ ਸਿੰਘ ਬੋਲੇਵਾਲ, ਕਲਰਕ ਸੁਰੇਸ਼ ਕੁਮਾਰ, ਏ ਐਸ ਆਈ ਸਕੱਤਰ ਸਿੰਘ ਏ ਐਸ ਆਈ ਕਰਤਾਰ ਸਿੰਘ ਐਚ ਸੀ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।