ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਜਤਿੰਦਰ ਗੌਰਵ ਮਸੀਹ ਗੁਰਦਾਸਪੁਰ ਪਹੁੰਚੇ
ਘੱਟ ਗਿਣਤੀ ਵਰਗਾਂ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 20 ਜਨਵਰੀ
ਜਤਿੰਦਰ ਗੋਰਵ ਮਸੀਹ, ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਅਤੇ ਪੈਡਿੰਗ ਰਹਿੰਦੇ ਕੰਮਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਅਤੇ ਸੁਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ 19 ਸਤੰਬਰ 2025 ਨੂੰ ਹੋਈ ਪਿਛਲੀ ਮੀਟਿੰਗ ਦੌਰਾਨ ਵਿਚਾਰੇ ਗਏ ਮਸਲਿਆਂ ਤੇ ਸਬੰਧਤ ਵਿਭਾਗਾਂ ਤੋਂ ਰਿਪੋਰਟਾਂ ਪ੍ਰਾਪਤ ਕੀਤੀਆਂ ਗਈਆਂ ਅਤੇ ਮੀਟਿੰਗ ਦੌਰਾਨ ਆਮ ਪਬਲਿਕ ਦੇ ਲੰਬਿਤ ਪਏ ਮਸਲਿਆਂ ਤੇ ਚੇਅਰਮੈਨ ਜਤਿੰਦਰ ਗੌਰਵ ਮਸੀਹ ਵੱਲੋਂ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ।
ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਵੱਲੋਂ ਇਹ ਵੀ ਧਿਆਨ ਵਿੱਚ ਲਿਆਂਦਾ ਗਿਆ ਕਿ ਹੜ੍ਹਾਂ ਦੌਰਾਨ ਪ੍ਰਭਾਵਿਤ ਘਰਾਂ ਦੀ ਮੁਰੰਮਤ ਪਹਿਲ ਦੇ ਆਧਾਰ 'ਤੇ ਕਰਵਾਈ ਜਾਵੇ।
ਉਨ੍ਹਾਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਆਮ ਪਬਲਿਕ ਵੱਲੋਂ ਪ੍ਰਾਪਤ ਦਰਖ਼ਾਸਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਕੀਤੀ ਗਈ ਕਾਰਵਾਈ ਬਾਰੇ ਕਮਿਸ਼ਨ ਨੂੰ ਸੰਕਲਤ ਰਿਪੋਰਟ ਪੇਸ਼ ਕੀਤੀ ਜਾਵੇ।
ਮੀਟਿੰਗ ਦੇ ਆਖਰ ਵਿੱਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਜੀ ਵੱਲੋਂ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਨੂੰ ਭਰੋਸਾ ਦਿਵਾਇਆ ਗਿਆ ਕਿ ਘੱਟ ਗਿਣਤੀ ਵਰਗ ਦੇ ਪੈਡਿੰਗ ਰਹਿੰਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਜਿਲਾ ਪ੍ਰਸ਼ਾਸਨ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।