ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ, ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਲ
- ਹਲਕਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਾਂ-ਚੇਅਰਮੈਨ ਪਨੂੰ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ (ਬਟਾਲਾ), 8 ਫਰਵਰੀ 2025 - ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਪਿੰਡ ਕੋਟ ਕਰਮ ਚੰਦ ਵਿਖੇ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ ਜਿਲਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਵੱਲੋਂ ਮੀਟਿੰਗ ਕੀਤੀ ਗਈ।
ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਸਰਪੰਚ ਸ਼ੋਭਦੀਪ ਸਿੰਘ ਆਪਣੀ ਪੂਰੀ ਪੰਚਾਇਤ ਨਾਲ ਕਾਂਗਰਸ ਨੂੰ ਛੱਡ ਕੇ 60 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਮੈਂਬਰ ਬਲਜਿੰਦਰ ਕੌਰ, ਮੈਂਬਰ ਪਲਵਿੰਦਰ ਕੌਰ, ਮੈਂਬਰ ਸੁਖਵੰਤ ਕੌਰ, ਮੈਂਬਰ ਦਿਲਬਾਗ ਸਿੰਘ, ਮੈਂਬਰ ਸ਼ਰਨਜੀਤ ਕੌਰ, ਗੁਰਪ੍ਰੀਤ ਸਿੰਘ, ਜੋਗਿੰਦਰ ਕੌਰ, ਕੁਲਵੰਤ ਸਿੰਘ, ਜਰਨੈਲ ਸਿੰਘ, ਤਰਸੇਮ ਸਿੰਘ, ਬੀਰ ਸਿੰਘ, ਗੁਰਦੀਪ ਸਿੰਘ, ਅੰਮ੍ਰਿਤ ਪਾਲ ਸਿੰਘ, ਗੁਰਸੇਵਕ ਸਿੰਘ, ਕਮਲਪ੍ਰੀਤ ਸਿੰਘ, ਦਲਜੀਤ ਸਿੰਘ, ਜਸਪਾਲ ਸਿੰਘ, ਜੈਪਾਲ ਸਿੰਘ, ਰਘਬੀਰ ਸਿੰਘ, ਦਿਲਬਾਗ ਸਿੰਘ, ਪ੍ਰਤਾਪ ਸਿੰਘ, ਕਰਨ ਸਿੰਘ, ਸਨਮੀਤ ਸਿੰਘ, ਰਘਬੀਰ ਸਿੰਘ, ਜੋਬਨ ਸਿੰਘ ਅਤੇ ਜਸਪਾਲ ਸਿੰਘ, ਆਪ ਵਿੱਚ ਸ਼ਾਮਲ ਹੋਏ।
ਇਸ ਮੌਕੇ ਚੇਅਰਮੈਨ ਪਨੂੰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਰਘਬੀਰ ਸਿੰਘ ਅਠਵਾਲ, ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਕਾਦੀਆਂ, ਕਰਮਜੀਤ ਪੀਏ ਮਲਜਿੰਦਰ ਸਿੰਘ ਪੁਰੀਆ, ਸਰਪੰਚ ਕੁਲਬੀਰ ਸਿੰਘ, ਗੁਰਦੇਵ ਸਿੰਘ ਔਜਲਾ, ਸੁਖਦੇਵ ਸਿੰਘ ਰਿੰਕੂ, ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਕਰਨ ਬਾਠ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।