ਚੰਡੀਗੜ੍ਹ ਪ੍ਰੈਸ ਕਲੱਬ ਨੇ ਪੱਤਰਕਾਰਾਂ ਖਿਲਾਫ ਦਿੱਲੀ ਪੁਲਿਸ ਦੀ ਕਾਰਵਾਈ ਦੀ ਨਿਖੇਧੀ ਕੀਤੀ
ਰਵੀ ਜਾਖੂ
ਚੰਡੀਗੜ੍ਹ, 2 ਫਰਵਰੀ, 2025: ਚੰਡੀਗੜ੍ਹ ਪ੍ਰੈਸ ਕਲੱਬ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ਼ ਕਰਨ ਗਏ ਇਲਾਕੇ ਦੇ ਪੱਤਰਕਾਰਾਂ ਲਈ ਬੇਲੋੜੀਆਂ ਰੁਕਾਵਟਾਂ ਖੜ੍ਹੀਆਂ ਕਰਨ ਲਈ ਦਿੱਲੀ ਪੁਲਿਸ ਦੀ ਸਖ਼ਤ ਨਿਖੇਧੀ ਕਰਦਾ ਹੈ।
ਚੰਡੀਗੜ੍ਹ ਪ੍ਰੈਸ ਕਲੱਬ ਨੇ ਕਿਹਾ, "ਦਿੱਲੀ ਪੁਲਿਸ ਨੇ ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਦੁਰਵਿਵਹਾਰ ਕੀਤਾ। ਪੱਤਰਕਾਰਾਂ ਨੂੰ ਉਨ੍ਹਾਂ ਦੇ ਸਰਕਾਰੀ ਸ਼ਨਾਖਤੀ ਕਾਰਡ ਦਿਖਾਉਣ ਦੇ ਬਾਵਜੂਦ ਰਿਪੋਰਟਿੰਗ ਕਰਨ ਤੋਂ ਰੋਕਿਆ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਰਾਤ ਭਰ ਥਾਣੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤਰ੍ਹਾਂ ਇਹ ਕਾਰਵਾਈ ਪ੍ਰੈਸ ਦੀ ਆਜ਼ਾਦੀ ਤੇ ਸਿੱਧਾ ਹਮਲਾ ਹੈ। ਪੱਤਰਕਾਰਾਂ ਦਾ ਮੌਲਿਕ ਅਧਿਕਾਰ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਅੜਿੱਕੇ ਦੇ ਰਿਪੋਰਟ ਕਰੇ।
ਚੰਡੀਗੜ੍ਹ ਪ੍ਰੈੱਸ ਕਲੱਬ ਨੇ ਇਸ ਮਾਮਲੇ ਦੀ ਤੁਰੰਤ ਜਾਂਚ ਦੀ ਮੰਗ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਮੀਡੀਆ ਕਰਮਚਾਰੀ ਬਿਨਾਂ ਕਿਸੇ ਪ੍ਰੇਸ਼ਾਨੀ ਜਾਂ ਡਰਾਵੇ ਦੇ ਆਪਣੀ ਡਿਊਟੀ ਨਿਭਾਉਣ।