ਚੰਡੀਗੜ੍ਹ-ਲੁਧਿਆਣਾ ਬਾਈਪਾਸ 'ਤੇ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ
ਰਵਿੰਦਰ ਸਿੰਘ
ਸਮਰਾਲਾ : ਸਮਰਾਲਾ ਦੇ ਚੰਡੀਗੜ੍ਹ-ਲੁਧਿਆਣਾ ਬਾਈਪਾਸ 'ਤੇ ਹਰਿਓ ਪਿੰਡ ਦੇ ਮੋੜ ਕੋਲ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਦੋ ਮੋਟਰਸਾਈਕਲ ਚਾਲਕ ਗੰਭੀਰ ਜਖਮੀ ਹੋ ਗਏ। ਹਾਦਸੇ ਤੋਂ ਬਾਅਦ ਦੋਵੇਂ ਜ਼ਖਮੀ ਵਿਅਕਤੀਆਂ ਨੂੰ ਤੁਰੰਤ ਸਿਵਲ ਹਸਪਤਾਲ ਸਮਰਾਲਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ।
ਸਿਵਲ ਹਸਪਤਾਲ ਦੀ ਡਾਕਟਰ ਅਮਰਪ੍ਰੀਤ ਕੋਰ ਨੇ ਪੁਸ਼ਟੀ ਕੀਤੀ ਕਿ ਹਾਦਸੇ ਵਿੱਚ ਇਕ ਜ਼ਖਮੀ ਦੀ ਪਛਾਣ ਬਲਵਿੰਦਰ ਸਿੰਘ ਰਾਜੇਵਾਲ ਵਜੋਂ ਹੋਈ, ਜਦਕਿ ਦੂਜੇ ਜ਼ਖਮੀ ਦੀ ਪਛਾਣ ਨਹੀਂ ਹੋ ਸਕੀ। ਦੋਵਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।