← ਪਿਛੇ ਪਰਤੋ
ਚੰਦ ਭਾਨ ਕਾਂਡ: ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਧਰਨਾ 17 ਮਾਰਚ ਤੱਕ ਮੁਲਤਵੀ
ਅਸ਼ੋਕ ਵਰਮਾ
ਬਠਿੰਡਾ, 9 ਮਾਰਚ 2025: ਪ੍ਰੈੱਸ ਬਿਆਨ ਜਾਰੀ ਕਰਦਿਆਂ ਹੋਇਆਂ ਲਛਮਣ ਸਿੰਘ ਸੇਵੇਵਾਲਾ ਐਕਸ਼ਨ ਕਮੇਟੀ ਦੇ ਕਨਵੀਨਰ ਮੰਗਾ ਸਿੰਘ ਵੈਰੋਕੇ ਗੁਰਤੇਜ ਸਿੰਘ ਹਰੀਨੋ ਗੋਰਾ ਪਿਪਲੀ ਨੌ ਨਿਹਾਲ ਸਿੰਘ ਦੀਪ ਸਿੰਘ ਵਾਲਾ ਸਤਨਾਮ ਪੱਖੀ ਸੁਖਪਾਲ ਸਿੰਘ ਖਿਆਲੀ ਵਾਲਾ ਜੋਰਾ ਸਿੰਘ ਨਸਰਾਲੀ ਗੁਰਪਾਲ ਨੰਗਲ ਨੇ ਕਿਹਾ ਕਿ 10 ਮਾਰਚ ਨੂੰ ਐਸਐਸਪੀ ਦਫਤਰ ਫਰੀਦਕੋਟ ਅੱਗੇ ਚੰਦ ਭਾਨ ਦੇ ਮਜ਼ਦੂਰਾਂ ਉੱਪਰ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਾਉਣ ਲਈ ਲਾਇਆ ਜਾਣ ਵਾਲਾ ਧਰਨਾ 17 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨੇ ਤੋਂ ਪਹਿਲਾਂ ਐਸਪੀਡੀ ਜਸਮੀਤ ਸਿੰਘ ਅਤੇ ਹੋਰ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ ਮੀਟਿੰਗ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਵਿਸ਼ਵਾਸ਼ ਦਵਾਇਆ ਗਿਆ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਾਰੇ ਮਸਲੇ ਦਾ ਹੀ ਜਲਦ ਹੱਲ ਕੀਤਾ ਜਾਵੇਗਾ। ਐਸਪੀਡੀ ਜਸਮੀਤ ਸਿੰਘ ਦੇ ਦਵਾਏ ਵਿਸ਼ਵਾਸ ਤੋਂ ਬਾਅਦ ਐਕਸ਼ਨ ਕਮੇਟੀ ਵੱਲੋਂ ਕੱਲ 10 ਮਾਰਚ ਦੇ ਧਰਨੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ। ਆਗੂਆਂ ਨੇ ਚੇਤਾਵਨੀ ਦਿੰਦਿਆ ਇਹ ਵੀ ਕਿਹਾ ਕਿ ਜੇਕਰ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 17 ਮਾਰਚ ਨੂੰ ਐਸਐਸਪੀ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
Total Responses : 1224