ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਹੁਨਰ-ਮੁਖੀ ਸੰਵੇਦਨਾ ਵਰਕਸ਼ਾਪ
ਅਸ਼ੋਕ ਵਰਮਾ
ਮਾਨਸਾ, 17 ਦਸੰਬਰ 2025 :ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾਕਟਰ ਪਰਮਜੀਤ ਸਿੰਘ ਭੋਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਦ ਐਨਲਾਈਟੈਂਡ ਗਰੁੱਪ ਆਫ਼ ਕਾਲਜਿਜ਼ ਝੁਨੀਰ ਵਿਖੇ ਜ਼ਿਲ੍ਹਾ ਪੱਧਰੀ ਹੁਨਰ-ਮੁਖੀ ਸੰਵੇਦਨਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਵਲੋਂ ਪਹੁੰਚੇ ਡਾਕਟਰ ਕਰਨ ਸੁਖੀਜਾ, ਡਾਕਟਰ ਧਰਮਿੰਦਰ ਸਿੰਘ, ਡਾਕਟਰ ਸਿਫਾਲੀ ਬੇਦੀ ਨੇ ਯੂਨੀਵਰਸਿਟੀ ਵਲੋਂ ਚਲਾਏ ਜਾ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਕਟਰ ਪਰਮਜੀਤ ਸਿੰਘ ਭੋਗਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਲਈ ਕਈ ਹੁਨਰ-ਮੁਖੀ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਲੈ ਕੇ ਨੌਜਵਾਨ ਆਪਣਾ ਭਵਿੱਖ ਸੁਨਹਿਰਾ ਬਣਾ ਸਕਦੇ ਹਨ।
ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਵਰਕਸ਼ਾਪਾਂ ਵਿੱਚ ਸਰਗਰਮੀ ਨਾਲ ਭਾਗ ਲੈਣ। ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ।ਅੰਤ ਵਿੱਚ ਗਾਈਡੈਸ ਐਂਡ ਕਾਊਂਸਲਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਦੀਪਾਕਰ ਡੈਵੀ ਭੰਮਾ ਨੇ ਕਿਹਾ ਗਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਅਧਿਆਪਕ ਅਤੇ ਵਿਦਿਆਰਥੀ ਇਹਨਾਂ ਸਕੀਮਾਂ ਬਾਰੇ ਜਾਗਰੂਕ ਹੋ ਕੇ ਵੱ ਤੋਂ ਵੱਧ ਲਾਭ ਲੈ ਸਕਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਿਰਮਲ ਸਿੰਘ,ਲੈਕਚਰਾਰ ਗੁਰਦੀਪ ਸਿੰਘ, ਮੁੱਖ ਅਧਿਆਪਕ ਮਨਦੀਪ ਸਿੰਘ, ਗੁਰਸੇਵਕ ਸਿੰਘ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ