ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ! ਭੋਗਪੁਰ ਨਗਰ ਪੰਚਾਇਤ ਦੇ 8 ਕਾਂਗਰਸੀ ਮੈਂਬਰ 'ਆਪ' 'ਚ ਸ਼ਾਮਲ
- 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ 'ਤੇ ਸਾਰਿਆਂ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ
ਜਲੰਧਰ/ਚੰਡੀਗੜ੍ਹ, 25 ਜਨਵਰੀ 2025 - ਜਲੰਧਰ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਭੋਗਪੁਰ ਨਗਰ ਪੰਚਾਇਤ ਤੋਂ ਜਿੱਤੇ ਹੋਏ 8 ਕਾਂਗਰਸੀ ਮੈਂਬਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ‘ਆਪ’ ਨੂੰ ਇੱਥੇ ਵੱਡੀ ਮਜ਼ਬੂਤੀ ਮਿਲੀ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਆਪ' ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।
ਅਮਨ ਅਰੋੜਾ ਨੇ ਸਮੂਹ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸਾਰੇ ਮੈਂਬਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਅਸੀਂ ਮਿਲ ਕੇ ਕੰਮ ਕਰਾਂਗੇ ਅਤੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਵਾਂਗੇ।