ਜਲੰਧਰ ਰੈਲੀ 'ਚ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਫੀਲਡ ਕਾਮੇ
ਅਸ਼ੋਕ ਵਰਮਾ
ਬਠਿੰਡਾ, 8 ਅਪ੍ਰੈਲ 2025: ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਨ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਰਕੇ 10 ਅਪ੍ਰੈਲ ਨੂੰ ਜਲੰਧਰ ਵਿਖੇ ਪੰਜਾਬ ਸਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਕੀਤੀ ਜਾ ਰਹੀ ਰੈਲੀ ਦੌਰਾਨ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਫੀਲਡ ਕਾਮੇ ਸ਼ਾਮਿਲ ਹੋਣਗੇ। ਇਸ ਸੰਬੰਧ ਵਿੱਚ ਅੱਜ ਬਠਿੰਡਾ ਵਿਖੇ ਕੀਤੀ ਇੱਕ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਸਰਕਾਰ ਪ੍ਤੀ ਮੁਲਾਜ਼ਮ ਰੋਸ ਪ੍ਰਗਟ ਕਰ ਰਹੇ ਹਨ ਆਪਣੇ ਵਾਅਦੇ ਮੁਤਾਬਕ ਨਾ ਹੀ ਕੱਚੇ ਮੁਲਾਜ਼ਮ ਜੋ ਪਿਛਲੇ 15 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ ਉਹਨਾਂ ਨੂੰ ਰੈਗੂਲ ਕੀਤਾ ਜਾ ਰਿਹਾ ਹੈ। ਰੈਗੂਲਰ ਮੁਲਾਜ਼ਮ ਜੋ ਕੇਂਦਰ ਤੋਂ 13% ਡੀਏ ਘੱਟ ਲੈ ਰਹੇ ਹਨ ਡੀਏ ਦੀਆਂ ਕਿਸਤਾਂ ਜੀਰੀ ਨਹੀਂ ਕੀਤੀਆਂ ਜਾ ਰਹੀਆਂ ਹਨ। ਪੇ ਕਮਿਸ਼ਨ ਦੇ ਬਕਾਏ ਦੇਣ ਦੀ ਬਜਾਏ ਕਿਸ਼ਤਾਂ ਵਿੱਚ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਜੋ ਮੁਲਾਜ਼ਮਾਂ ਨਾਲ ਵੱਡਾ ਧੋਖਾ ਹੈ। ਬੋਰਡਾਂ ਕਾਰਪੋਰੇਸ਼ਨਾਂ ਸਮੇਤ ਪੰਜਾਬ ਦੇ ਮੁਲਾਜ਼ਮਾਂ ਦੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਆਦਿ ਹੋਰ ਮੰਗਾਂ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮਿਤੀ 10 ਅਪ੍ਰੈਲ 2025 ਨੂੰ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਦੱਸਿਆ ਕਿ ਇਸ ਰੈਲੀ ਦੀ ਤਿਆਰੀ ਸਬੰਧੀ ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਜ਼ਿਲਾ ਬਠਿੰਡਾ ਦੀ ਮੀਟਿੰਗ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਿਲਾ ਜਨਰਲ ਸਕੱਤਰ ਦਰਸ਼ਨ ਸ਼ਰਮਾ ਨੇ ਦੱਸਿਆ ਕਿ 10 ਅਪ੍ਰੈਲ ਦੀ ਰੈਲੀ ਦੀ ਤਿਆਰੀ ਸਬੰਧੀ ਬਰਾਂਚਾਂ ਨੂੰ ਬਣਦੇ ਦੇ ਕੋਟੇ ਲਾ ਕੇ ਤਿਆਰੀ ਕੀਤੀ ਗਈ ਅਤੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜਿਲਾ ਜਨਰਲ ਸਕੱਤਰ ਜਸਪਾਲ ਸਿੰਘ ਜੱਸੀ,ਜ਼ਿਲ੍ਹਾ ਆਗੂ ਹਰਨੇਕ ਸਿੰਘ ਗਹਿਰੀ ਚੇਅਰਮੈਨ, ਕਿਸ਼ੋਰ ਚੰਦ ਗਾਜ ,ਹੰਸਰਾਜ ਬੀਜਵਾ,ਸੁਖਚੈਨ ਸਿੰਘ ,ਬਲਵਿੰਦਰ ਸਿੰਘ ਜਗਾਰਾਮ ਤੀਰਥ,ਗੁਰਚਰਨ ਜੋੜਕੀਆਂ ,ਪਰਮ ਚੰਦ ਬਠਿੰਡਾ, ਅੰਮ੍ਰਿਤਪਾਲ ਸਿੰਘ , ਹਰਦੀਪ ਸਿੰਘ ,ਜਸਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਦੇ ਆਗੂ ਹਾਜ਼ਰ ਸਨ