ਜਸਟਿਸ ਜੀ.ਐਸ. ਸੰਧਾਵਾਲੀਆ ਬਣੇ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 23 ਦਸੰਬਰ 2024- ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਬਣ ਗਏ ਹਨ। ਲਾਈਵ ਲਾਅ ਦੀ ਰਿਪੋਰਟ ਅਨੁਸਾਰ ਸੁਪਰੀਮ ਕੋਰਟ ਕੌਲਿਜੀਅਮ ਨੇ ਜਸਟਿਸ ਜੀ.ਐਸ. ਸੰਧਾਵਾਲੀਆ (ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ) ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਿਫ਼ਾਰਸ਼ ਕੀਤੀ ਗਈ ਸੀ, ਹਾਲਾਂਕਿ, ਕੌਲਿਜੀਅਮ ਨੇ 17 ਸਤੰਬਰ ਨੂੰ ਆਪਣੀਆਂ ਸਿਫ਼ਾਰਸ਼ਾਂ ਨੂੰ ਸੋਧਿਆ ਅਤੇ ਜਸਟਿਸ ਸੁਰੇਸ਼ ਕੁਮਾਰ ਕੈਤ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਲਾਹ ਦਿੱਤੀ।
ਇਸ ਤੋਂ ਇਲਾਵਾ, ਜਸਟਿਸ ਸੰਧਾਵਾਲੀਆ ਨੂੰ 18 ਅਕਤੂਬਰ, 2024 ਤੋਂ ਬਾਅਦ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤੇ ਜਾਣ ਦਾ ਪ੍ਰਸਤਾਵ ਕੀਤਾ ਗਿਆ ਸੀ। ਤਾਜਾ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਦੇ ਵੱਲੋਂ ਜਸਟਿਸ ਜੀ.ਐਸ. ਸੰਧਾਵਾਲੀਆ ਨੂੰ ਹਿਮਾਚਲ ਪ੍ਰਦੇਸ਼ ਹਾਈਕੋਰਟ ਦਾ ਨਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਹੈ।