ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ 70 ਪਰਿਵਾਰ ਭਾਜਪਾ ਵਿੱਚ ਸ਼ਾਮਿਲ
ਅਸ਼ੋਕ ਵਰਮਾ
ਗੋਨਿਆਣਾ,24 ਫਰਵਰੀ 2026 : ਭਾਜਪਾ ਨੂੰ ਪਿੰਡਾਂ ਵਿੱਚ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਪੰਜਾਬੀ ਭਾਜਪਾ ਦੇ ਨਾਲ ਜੁੜ ਰਹੇ ਹਨ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰੱਕੀ ਵਾਲੀ ਸੋਚ ਕਰਕੇ ਪੂਰੀ ਦੁਨੀਆ ਵਿੱਚ ਭਾਰਤ ਦਾ ਨਾਮ ਪਹਿਲੇ ਨੰਬਰਾਂ ਤੇ ਆ ਰਿਹਾ ਹੈ ਅਤੇ ਦੇਸ਼ ਦੀ ਆਰਥਿਕਤਾ ਵੀ ਮਜਬੂਤ ਹੋਈ ਹੈ। ਇਸ ਕਰਕੇ ਹਰ ਵਰਗ ਦੇਸ਼ ਦੀ ਭਾਜਪਾ ਸਰਕਾਰ ਤੋਂ ਸੰਤੁਸ਼ਟ ਹੈ ਅਤੇ ਪੰਜਾਬ ਵਿੱਚ ਵੀ ਲੋਕ ਡਬਲ ਇੰਜਨ ਵਾਲੀ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਹਨ। ਭਾਜਪਾ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਅਕਲੀਆ ਦੀ ਅਗਵਾਈ ਵਿੱਚ ਪਿੰਡ ਜੰਡਾਂਵਾਲਾ ਵਿਖੇ 70 ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਇਹਨਾਂ ਪਰਿਵਾਰਾਂ ਨੂੰ ਜੀ ਆਇਆਂ ਆਖਿਆ ਕਿ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਾ ਭਰੋਸਾ ਦਿਵਾਇਆ । ਇਸ ਮੌਕੇ ਜੀਦਾ ਮੰਡਲ ਪ੍ਰਧਾਨ ਜਸਵੰਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਗੋਗੀ ਜਿਲਾ ਐਸਸੀ ਮੋਰਚਾ ਪ੍ਰਧਾਨ ਬਲਦੇਵ ਸਿੰਘ ਅਕਲੀਆ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਨ ਵਾਲੀ ਭਾਜਪਾ ਦੀ ਸਰਕਾਰ ਸਮੇਂ ਦੀ ਲੋੜ ਹੈ ਤਾਂ ਜੋ ਪੰਜਾਬ ਵਿੱਚੋਂ ਨਸ਼ਾ ਤੇ ਗੈਂਗਸਟਰਾਂ ਦਾ ਖਾਤਮਾ ਕਰਕੇ ਅਮਨ ਕਾਨੂੰਨ ਭਾਈਚਾਰਕ ਸਾਂਝ ਦੀ ਸਥਿਤੀ ਮਜਬੂਤ ਕੀਤੀ ਜਾ ਸਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਹਨਾਂ ਕਿਹਾ ਕਿ ਕਿਉਂਕਿ ਕਾਂਗਰਸ ਨੇ ਪੰਜ ਸਾਲਾਂ ਵਿੱਚ ਸੂਬੇ ਲਈ ਕੋਈ ਕੰਮ ਨਹੀਂ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੂਬੇ ਵਿੱਚ ਕੋਈ ਨਵੀਂ ਇੰਡਸਟਰੀ ਨਹੀਂ ਲਿਆਂਦੀ ਅਤੇ ਨਾ ਹੀ ਚੋਣਾਂ ਵੇਲੇ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਜਿਸ ਕਰਕੇ ਹਰ ਵਰਗ ਕਾਂਗਰਸ ਆਪ ਅਤੇ ਹੋਰਨਾਂ ਪਾਰਟੀਆਂ ਤੋਂ ਨਿਰਾਸ਼ ਹੈ ।ਉਹਨਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਭਾਜਪਾ ਦੀ ਮਜਬੂਤੀ ਲਈ ਅੱਗੇ ਆਉਣ ਤਾਂ ਜੋ ਡਬਲ ਇੰਜਨ ਦੀ ਸਰਕਾਰ ਬਣੇ ਅਤੇ ਸੂਬਾ ਵਿਕਾਸ ਪੱਖੋਂ ਅੱਗੇ ਵੱਧਦਾ ਹੋਇਆ ਨਜ਼ਰ ਆਵੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਦੂਰ ਅੰਦੇਸ਼ੀ ਸੋਚ ਨਾਲ ਜੀ, ਰਾਮਜੀ ਸਕੀਮ ਨਾਲ ਮਜ਼ਦੂਰਾਂ ਨੂੰ 125 ਦਿਨ ਦਾ ਰੁਜ਼ਗਾਰ ਮੁਹਈਆ ਕਰਾਉਣ ਦੀ ਗਰੰਟੀ ਦਿੱਤੀ ਗਈ ਹੈ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ ਮਹਿਲਾਵਾਂ ਲਈ ਉੱਜਵਲਾ ਸਕੀਮ ਤਹਿਤ ਰਾਹਤ ਦਿੱਤੀ ਜਾ ਰਹੀ ,ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਮੁਹੀਆ ਹੋ ਰਹੇ ਹਨ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦੀ ਮਾਨ ਸਰਕਾਰ ਨੇ ਕਦੇ ਵੀ ਕੇਂਦਰ ਤੋਂ ਲਾਭ ਲੈਣ ਲਈ ਉਪਰਾਲੇ ਨਹੀਂ ਕੀਤੇ ਜਿਸ ਕਰਕੇ ਕੇਂਦਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਨਹੀਂ ਮਿਲ ਰਿਹਾ ਉਹਨਾਂ ਮੁੱਖ ਮੰਤਰੀ ਤੇ ਇਲਜ਼ਾਮ ਲਾਏ ਕਿ ਉਹ ਅਰਵਿੰਦ ਕੇਜਰੀਵਾਲ ਦੀ ਡਰਾਈਵਰੀ ਕਰਨ ਲਈ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰ ਰਹੇ ਹਨ ਪਰ ਹੁਣ ਸਮਾਂ ਨੇੜੇ ਆ ਗਿਆ ਹੈ ਜਿਸ ਦਾ ਜਵਾਬ ਆਪ ਅਤੇ ਕਾਂਗਰਸ ਨੂੰ ਜਨਤਾ ਦੀ ਕਚਹਿਰੀ ਵਿੱਚ ਦੇਣਾ ਪਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਸਰੂਪ ਚੰਦ ਸਿੰਗਲਾ ਦਾ ਸਨਮਾਨ ਵੀ ਕੀਤਾ।
Click to Follow Babushahi Facebook page →