ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿੱਚ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਪ੍ਰਬੰਧਾਂ ਦਾ ਕੀਤਾ ਜਾਇਜ਼ਾ
ਨਵਾਂਸ਼ਹਿਰ, 30 ਅਕਤੂਬਰ 2025 : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਮੌਜੂਦ ਸਨ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਸਾਂਝੇ ਕੀਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਜ਼ਿਲ੍ਹੇ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।