ਜਾਅਲੀ ਕਰੰਸੀ ਤਿਆਰ ਕਰਨ ਵਾਲੇ 2 ਕਾਬੂ
ਜਗਰਾਓਂ, 24 ਅਪ੍ਰੈਲ 2025 - ਥਾਣਾ ਸਿਟੀ ਜਗਰਾਓੁ ਦੀ ਪੁਲਿਸ ਵਲੋ ਜਾਅਲੀ ਨੋਟ ਤਿਆਰ ਕਰਨ ਵਾਲੇ 2 ਦੋਸ਼ੀਆਂ ਨੂੰ 10 ਮਹੀਨੇ ਬਾਅਦ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜਗਰਾਓਂ ਨੇ ਦੱਸਿਆ ਕਿ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਵਿਅਕਤੀਆ ਸਬੰਧੀ ਇਤਲਾਹ ਮਿਲਣ ਤੇ ਥਾਣਾ ਸਿਟੀ ਜਗਰਾਓ ਵਿਖੇ ਮੁੁਕੱਦਮਾ ਦਰਜ ਕਰਕੇ 16,300 ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕਰਕੇ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਸੀ, ਬਾਕੀ 2 ਦੋਸ਼ੀ ਫਰਾਰ ਸਨ। ਥਾਣੇਦਾਰ ਬਲਵਿੰਦਰ ਸਿੰਘ ਜਗਰਾਓਂ ਨੇ ਮੁਸਤੈਦੀ ਨਾਲ ਮੁਕੱਦਮਾ ਕਰਕੇ ਦੋਸ਼ੀਆਂ ਸਨੀ ਸਿੰਘ ਉਰਫ ਸੰਨੀ ਪੁੱਤਰ ਕੁਲਵੰਤ ਸਿੰਘ ਅਤੇ ਕ੍ਰਿਸ਼ਨ ਸਿੰਘ ਉਰਫ ਪ੍ਰਕਾਸ਼ ਉਰਫ ਦੀਪੂ ਪੁੱਤਰ ਜਸਵੀਰ ਸਿੰਘ ਵਾਸੀ ਸਾਹਿਬ ਚੰਦ, ਜਿਲਾ ਮੁਕਤਸਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸੀਆ ਨੂੰ ਮਾਨਯੋਗ ਅਦਾਲਤ ਵਿਚ ਪੇਸ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਿਲ ਕੀਤਾ ਗਿਆ ਹੈ। ਦੋਸੀਆ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।