ਜਾਫਰ ਅਲੀ ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਚੇਅਰਮੈਨ ਬਣੇ
ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਵਿੱਚ ਬੇਹੱਦ ਖੁਸ਼ੀ ਦੀ ਲਹਿਰ
ਜਾਫਰ ਅਲੀ ਨੂੰ ਮਿਲੀ ਜਿੰਮੇਵਾਰੀ ਉਨਾਂ ਦਾ ਹੱਕ ਸੀ ਜਿਸ ਨੂੰ ਪਾਰਟੀ ਵੱਲੋਂ ਉਹਨਾਂ ਨੂੰ ਗਿਆ-ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ
ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਦਾਰੀ ਨੂੰ ਉਹਨਾਂ ਵੱਲੋਂ ਬਖੂਬੀ ਨਿਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ--ਜਾਫਰ ਅਲੀ
ਕੀਤਾ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 25 ਫ਼ਰਵਰੀ 2025- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਸੂਬੇ ਦੀਆਂ 88 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਲਗਾ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਲਗਾਏ ਗਏ ਮਾਰਕੀਟ ਕਮੇਟੀਆ ਦੇ ਇਨ੍ਹਾਂ ਨਵੇਂ ਚੇਅਰਮੈਨਾਂ ਵਿੱਚ ਮਾਰਕੀਟ ਕਮੇਟੀ ਮਾਲੇਰਕੋਟਲਾ ਦੀ ਚੇਅਰਮੈਨੀ ਜਾਫਰ ਅਲੀ ਦੇ ਹਿੱਸੇ ਆਈ ਹੈ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਵਿੱਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਰਹਿਮਾਨ ਦੇ ਸਭ ਤੋਂ ਵੱਧ ਵਿਸ਼ਵਾਸ ਪਾਤਰਾਂ ਵਿੱਚੋਂ ਇੱਕ ਜਾਫਰ ਅਲੀ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਇੱਕ ਆਮ ਪਰਿਵਾਰ ਵਿੱਚੋ ਇੱਥੋਂ ਦੇ ਨਜ਼ਦੀਕੀ ਪਿੰਡ ਭੈਣੀ ਕੰਬੋਆ ਨਾਲ ਸੰਬੰਧਿਤ ਹਨ। ਇਸ ਪ੍ਰਾਪਤੀ ਲਈ ਉਹਨਾਂ ਨੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਦਾਰੀ ਨੂੰ ਉਹਨਾਂ ਵੱਲੋਂ ਬਖੂਬੀ ਨਿਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਸਬੰਧੀ ਵਿਧਾਇਕ ਡਾਕਟਰ ਜਮੀਲ ਰਹਿਮਾਨ ਨੇ ਕਿਹਾ ਕਿ ਜਾਫਰ ਅਲੀ ਨੂੰ ਮਿਲੀ ਜਿੰਮੇਵਾਰੀ ਉਨਾਂ ਦਾ ਹੱਕ ਸੀ ਜਿਸ ਨੂੰ ਪਾਰਟੀ ਵੱਲੋਂ ਉਹਨਾਂ ਨੂੰ ਦਿਤਾ ਗਿਆ ਹੈ,ਕਿਉਂਕਿ ਪਾਰਟੀ ਦੀ ਕੋਈ ਵੀ ਅਜਿਹੀ ਗਤੀਵਿਧੀ ਨਹੀਂ ਜਿਸ ਵਿੱਚ ਜਾਫਰ ਅਲੀ ਦਾ ਹਿੱਸਾ ਨਾ ਹੋਵੇ।