ਜਿਲ੍ਹਾ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 3 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਪਰਾਲੇ ਤਹਿਤ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾ ਦੀ ਲੜੀ ਤਹਿਤ ਅੱਜ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਸ੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਰ.ਐਸ ਮੈਨਵਾਵਰ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਟੈਲੀਕਾਲਰ ਦੀਆਂ 25 ਅਸਾਮੀਆਂ ਲਈ 12ਵੀਂ/ ਗ੍ਰੈਜੂਏਟ ਪਾਸ 18 ਤੋਂ 35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000 - 20,000+ ਇਨਸੈਂਟਿਸ ਤਨਖਾਹ ਮਿਲੇਗੀ।
ਰਿਸੈਪਸ਼ਨਿਸਟ ਦੀਆਂ 5 ਅਸਾਮੀਆਂ ਲਈ 18 ਤੋਂ 35 ਸਾਲ ਦੇ 12ਵੀਂ, ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000/- ਤੋਂ 20,000/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਇਸੇ ਤਰ੍ਹਾਂ ਡਿਲੀਵਰੀ ਐਗਜ਼ੀਕਿਊਟਿਵ ਦੀਆਂ 30 ਅਸਾਮੀਆਂ ਲਈ 8ਵੀਂ, 10ਵੀਂ, 12ਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 24000 - 35,000+ ਪ੍ਰੋਤਸਾਹਨ ਤਨਖਾਹ ਮਿਲੇਗੀ। ਨੌਕਰੀ ਦਾ ਸਥਾਨ ਖਰੜ/ਮੋਹਾਲੀ ਹੈ।
ਇਸ ਕੈਂਪ ਵਿੱਚ ਪੁਰਸ਼/ਔਰਤ ਦੋਵੇਂ ਇੰਟਰਵਿਊ ਲਈ ਆ ਸਕਦੇ ਹਨ। ਇੰਟਰਵਿਊ ਦੀ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ,ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 'ਤੇ ਕਾਲ ਕਰ ਸਕਦੇ ਹੋ।
ਮੀਨਕਾਸ਼ੀ ਬੇਦੀ, ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ।