ਜੂਨ 84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਹੋਇਆ
ਅੰਮ੍ਰਿਤਸਰ (1 ਜੂਨ) ਜਥੇਦਾਰ ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ,ਅਖੰਡ ਕੀਰਤਨੀ ਜਥਾ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਰਤੀ ਫੌਜ ਵੱਲੋਂ ਜੂਨ 84 ਦੇ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁ.ਬਾਬਾ ਅਟੱਲ ਰਾਇ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਅਖੰਡ ਕੀਰਤਨੀ ਜਥਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਦਲ ਖ਼ਾਲਸਾ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਅਤੇ ਭਾਈ ਹਰਸਿਮਰਨਜੀਤ ਸਿੰਘ ਦੇ ਜੱਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਪ੍ਰਵਿੰਦਰਪਾਲ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਅਤੇ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਦਵਿੰਦਰ ਸਿੰਘ , ਬੇਅੰਤ ਸਿੰਘ ਖਿਆਲਾ, ਸਤਵੰਤ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਹਰਦੀਪ ਸਿੰਘ, ਬੀਬੀ ਮਨਿੰਦਰ ਕੌਰ, ਸਰਬਜੀਤ ਸਿੰਘ ਸ਼ਾਮਲ ਹਨ। ਉਪਰੰਤ ਸੰਗਤਾਂ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਨਤਮਸਤਕ ਹੋਈਆਂ ਜਿੱਥੇ ਭਾਈ ਸਤਨਾਮ ਸਿੰਘ ਝੰਝੀਆਂ ਨੇ ਸ਼ਹੀਦਾਂ ਦੇ ਨਮਿਤ ਅਰਦਾਸ ਕੀਤੀ। ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਇਸ ਮੌਕੇ ਤੇ ਜੱਥੇਦਾਰ ਬਖਸ਼ੀਸ਼ ਸਿੰਘ, ਪੰਜ ਪਿਆਰੇ ਸਤਨਾਮ ਸਿੰਘ ਖੰਡਾ, ਤਰਲੋਕ ਸਿੰਘ, ਬਾਪੂ ਗੁਰਚਰਨ ਸਿੰਘ, ਜੈਅ ਸਿੰਘ ਮੀਤ ਮੈਨੇਜਰ ਦਰਬਾਰ ਸਾਹਿਬ, ਰਜਿੰਦਰ ਸਿੰਘ ਮੁਗਲਵਾਲ, ਬਲਦੇਵ ਸਿੰਘ ਨਵਾਂਪਿੰਡ, ਪ੍ਰਗਟ ਸਿੰਘ ਚੋਗਾਵਾਂ, ਸਵਰਨਜੀਤ ਸਿੰਘ ਕੁਰਲੀਆ, ਉਪਕਾਰ ਸਿੰਘ ਸੰਧੂ, ਨਰਿੰਦਰ ਸਿੰਘ ਗਿੱਲ, ਪ੍ਰਤਾਪ ਸਿੰਘ ਕਾਲੀਆਂ, ਡਾ ਸੁਖਦੇਵ ਸਿੰਘ ਬਾਬਾ, ਰਘਬੀਰ ਸਿੰਘ ਭੁੱਚਰ, ਸਤਜੋਤ ਸਿੰਘ ਮੂਧਲ, ਸਤਨਾਮ ਸਿੰਘ ਕਾਹਲੋਂ, ਬੀਬੀ ਮਨਿੰਦਰ ਕੌਰ, ਮਾਤਾ ਸੁਰਜੀਤ ਕੌਰ, ਬੀਬੀ ਚਰਨਜੀਤ ਕੌਰ, ਗੁਰਦੀਪ ਸਿੰਘ ਮਟੀਆ, ਹਰਮਨਦੀਪ ਸਿੰਘ, ਜਸਬੀਰ ਸਿੰਘ ਸੇਠੀ, ਕੁਲਦੀਪ ਸਿੰਘ ਨਾਗੋਕੇ, ਮਾਸਟਰ ਬਲਦੇਵ ਸਿੰਘ, ਜਸਬੀਰ ਸਿੰਘ ਖਾਲਸਾ, ਦਲਜੀਤ ਸਿੰਘ ਗਿੱਲ, ਪਰਮਜੀਤ ਸਿੰਘ ਟਾਂਡਾ, ਮਨਜੀਤ ਸਿੰਘ ਵੇਰਕਾ, ਜਗਦੀਪ ਸਿੰਘ ਸੋਹੀਆਂ, ਪ੍ਰਕਾਸ਼ ਸਿੰਘ, ਹਰਜੀਤ ਸਿੰਘ ਮੈਨੇਜਰ, ਪ੍ਰਤਾਪ ਸਿੰਘ ਕਾਲੀਆਂ ਕੋਚ, ਸਤਨਾਮ ਸਿੰਘ ਕਾਹਲੋਂ ਸੁਖਦੇਵ ਸਿੰਘ ਕਾਦੀਆਂ, ਰਾਜ ਸਿੰਘ ਸੁਲਤਾਨਵਿੰਡ, ਨਰਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਪੱਧਰੀ, ਗੁਰਮੀਤ ਸਿੰਘ ਬਾਬਾ, ਸੁਰਜੀਤ ਸਿੰਘ ਗਿੱਲ, ਸੁਰਿੰਦਰ ਸਿੰਘ ਕਿਸ਼ਨਪੁਰਾ, ਪਿਸ਼ੌਰਾ ਸਿੰਘ ਗਿੱਲ, ਦਰਸ਼ਨ ਸਿੰਘ, ਜਤਿੰਦਰ ਸਿੰਘ ਨਵਾਂਪਿੰਡ, ਦਵਿੰਦਰ ਸਿੰਘ ਨਵਾਂਪਿੰਡ, ਭਰਪੂਰ ਸਿੰਘ ਆਦਿ ਹਾਜ਼ਰ ਸਨ।
- Download Babushahi App
-
-