ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਡੈਲੀਗੇਟ ਇਜਲਾਸ ਪਟਿਆਲਾ ਵਿਖੇ 16 ਮਾਰਚ ਨੂੰ
ਅਸ਼ੋਕ ਵਰਮਾ
ਬਠਿੰਡਾ ,15 ਮਾਰਚ 2025: ਜੰਗਲਾਤ ਵਰਕਰਜ਼ ਯੂਨੀਅਨ ਪੰਜਾ ਦਾ ਅੱਠਵਾਂ ਸੁਬਾਈ ਜਥੇਬੰਦਕ ਡੈਲੀਗੇਟ ਇਜਲਾਸ 16 ਮਾਰਚ 2025 ਨੂੰ ਸੁਸ਼ੀਲ ਪੈਲੇਸ (ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ)ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ।ਇਜਲਾਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਜਸਵੀਰ ਸਿੰਘ ਸੀਰਾ ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਇਜਲਾਸ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੇ ਕੀਤੇ ਚੋਣ ਵਾਅਦੇ ਅਨੁਸਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਵਿੱਚ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਕਾਰਨ ਅਜਲਾਸ ਵਿੱਚ ਅਗਲੇ ਸੰਘਰਸ਼ਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਜਥੇਬੰਦੀ ਨਾਲ ਪੰਜਾਬ ਦੇ ਵਿੱਤ ਮੰਤਰੀ ਅਤੇ ਵਿਭਾਗ ਦੇ ਮੰਤਰੀ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਵਿਸ਼ਵਾਸ ਦਿਵਾ ਕੇ ਵੀ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਸੂਬਾ ਆਗੂਆਂ ਜਸਵਿੰਦਰ ਸਿੰਘ ਸੌਜਾ,ਜਸਪਾਲ ਸਿੰਘ ਜੱਸੀ ਨੇ ਕਿਹਾ ਕਿ ਇਸ ਡੈਲੀਗੇਟ ਇਜਲਾਸ ਵਿੱਚ ਪੰਜਾਬ ਭਰ ਤੋਂ ਲੱਗਭਗ 150 ਡੈਲੀਗੇਟ ਭਾਗ ਲੈਣਗੇ।ਇਸ ਡੈਲੀਗੇਟ ਇਜਲਾਸ ਦੀ ਸੁਰੂਆਤ ਜਥੇਬੰਦੀ ਸੂਬਾ ਪ੍ਰਧਾਨ ਝੰਡਾ ਲਹਿਰਾਅ ਕੇ ਕਰਨਗੇ। ਇਸ ਅਜਲਾਸ ਨੂੰ ਸੁਚੱਜੇ ਢੰਗ ਨਾਲ ਸਫ਼ਲ ਬਣਾਉਣ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਹਨ।ਇਸ ਇਜਲਾਸ ਨੂੰ ਵ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਜਨਤਕ ਜਥੇਬੰਦੀਆਂ ਦੇ ਸੁਬਾਈ ਆਗੂ ਸੰਬੋਧਨ ਕਰਨਗੇ।