ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ ਵਾਲੇ ਕਿਸਾਨ 15 ਜੂਨ ਤੱਕ ਆਨਲਾਈਨ ਪੋਰਟਲ ਤੇ ਕਰ ਸਕਦੇ ਹਨ ਰਜਿਸਟ੍ਰੇਸ਼ਨ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਬਟਾਲਾ, 19 ਮਈ ਝੋਨੇ ਦੀ ਲਵਾਈ ਲਈ ਮਜਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸ਼ਾਹਨ ਰਾਸ਼ੀ ਵੱਜੋ 1500/- ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ।
ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਸ੍ਰੀ ਰਣਧੀਰ ਠਾਕੁਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟ੍ਰੇਸ਼ਨ ਲਈ ਕਿਸਾਨ agrimachinerypb.com ਪੋਰਟਲ ਤੇ ਆਨਲਾਈਨ 1 ਮਈ 2026 ਤੋਂ 15 ਜੂਨ 2026 ਤੱਕ ਅਪਲਾਈ ਕਰ ਸਕਦੇ ਹਨ।
ਰਜਿਸਟ੍ਰੇਸ਼ਨ ਸਬੰਧੀ ਕਿਸਾਨ ਨੂੰ ਆਪਣੀ ਜ਼ਮੀਨ ਦਾ ਜਿਲ੍ਹਾ, ਤਹਿਸੀਲ ,ਪਿੰਡ,ਖੇਵਟ/ਖਸਰਾ ਨੰ: ਪੈਨ ਨੰਬਰ ਅਤੇ ਸਿੱਧੀ ਬਿਜਾਈ ਹੇਠਲੇ ਰਕਬੇ ਦੀ ਜਾਣਕਾਰੀ ਦੇਣੀ ਪਵੇਗੀ।
ਵਧੇਰੇ ਜਾਣਕਾਰੀ ਲਈ ਕਿਸਾਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ
- Download Babushahi App
-
-