ਡਾਕਟਰ ਦਲਜੀਤ ਸਿੰਘ ਚੀਮਾਂ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ
ਮਨਪ੍ਰੀਤ ਸਿੰਘ
ਰੂਪਨਗਰ 2 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾਂ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਮੌਕੇ ਡਾਕਟਰ ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਨਿਆਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਸ. ਬਿਕਰਮ ਸਿੰਘ ਮਜੀਠੀਆ ਸਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ।