ਡਾਕਟਰ ਰਜਿੰਦਰ ਸ਼ਰਮਾ ਬਣੇ ਭਾਜਪਾ ਦੇ ਜਿਲਾ ਪ੍ਰਧਾਨ
ਦੀਪਕ ਜੈਨ
ਜਗਰਾਉਂ, 04 ਅਗਸਤ 2025- ਅੱਜ ਭਾਜਪਾ ਦੇ ਡਾਕਟਰ ਰਜਿੰਦਰ ਸ਼ਰਮਾ ਨੂੰ ਜਿਲ੍ੇ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਸਥਾਣਕ ਪੁਰਾਣੀ ਦਾਣਾ ਮੰਡੀ ਵਾਲੀ ਧਰਮਸ਼ਾਲਾ ਵਿੱਚ ਪਾਰਟੀ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ਼ਰਮਾ ਨੂੰ ਸਰਬ ਸੰਮਤੀ ਨਾਲ ਜਿਲਾ ਪ੍ਰਧਾਨ ਚੁਣਿਆ ਗਿਆ। ਇੱਥੇ ਤੁਹਾਨੂੰ ਦੱਸ ਦਈਏ ਕਿ ਪਹਿਲੇ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵਾਲ ਦਾ ਕੋਰਮ ਪੂਰਾ ਹੋ ਜਾਣ ਮਗਰੋਂ ਵਿਦੀ ਪੂਰਵਕ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ ਅਤੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਡਾਕਟਰ ਸ਼ਰਮਾ ਨੂੰ ਪ੍ਰਧਾਨ ਚੁਣੇ ਜਾਣ ਲਈ ਸਹਿਮਤੀ ਪ੍ਰਗਟ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਵੱਲੋਂ ਸਭ ਤੋਂ ਪਹਿਲਾਂ ਡਾਕਟਰ ਰਜਿੰਦਰ ਸ਼ਰਮਾ ਨੂੰ ਨਵਾਂ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਅਤੇ ਇਸ ਮੌਕੇ ਲੱਡੂ ਵੀ ਵੰਡੇ ਗਏ।
ਡਾਕਟਰ ਰਜਿੰਦਰ ਸ਼ਰਮਾ ਭਾਜਪਾ ਦੇ ਟਕਸਾਲੀ ਵਰਕਰ ਹਨ ਅਤੇ ਕਈ ਦਹਾਕਿਆਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਉਹਨਾਂ ਦੀ ਪ੍ਰਧਾਨ ਦੀ ਨਿਯੁਕਤੀ ਹੋਣ ਨਾਲ ਪਾਰਟੀ ਅੰਦਰ ਜਿੱਥੇ ਧੜੇਬਾਜ਼ੀ ਬਿਲਕੁਲ ਖਤਮ ਹੋ ਜਾਵੇਗੀ ਉੱਥੇ ਪਾਰਟੀ ਦੀ ਇਲਾਕੇ ਅੰਦਰ ਪੂਰੀ ਤਰ੍ਹਾਂ ਪਕੜ ਵਧੇਗੀ ਅਤੇ ਵਿਸਤਾਰ ਵੀ ਹੋਣ ਤੇ ਆਸਾਰ ਨਜ਼ਰ ਆ ਰਹੇ ਹਨ। ਡਾਕਟਰ ਸ਼ਰਮਾ ਪਾਰਟੀ ਦੇ ਨਿਧੜਕ ਵਰਕਰ ਹਨ ਅਤੇ ਪਹਿਲਾਂ ਵੀ ਕਈ ਅਹੁਦਿਆਂ ਉੱਪਰ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।