ਡਾ. ਉਬਰਾਏ ਵੱਲੋਂ ਸੰਕਟ ਦੀ ਘੜੀ ਵਿੱਚ ਹੜ ਪੀੜਤਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬਾਰਡਰ ਏਰੀਆ 'ਚ ਹੜ ਪੀੜਤਾਂ ਨੂੰ ਵੰਡਿਆ ਪਸ਼ੂਆਂ ਦਾ ਚਾਰਾ
ਰੋਹਿਤ ਗੁਪਤਾ
ਬਟਾਲਾ,7 ਅਕਤੂਬਰ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਹੜ ਪੀੜਤਾਂ ਦੇ ਲਈ ਚਲਾਏ ਜਾ ਰਹੇ ਰਾਹਤ ਕਾਰਜ ਨਿਰੰਤਰ ਜਾਰੀ ਹਨ। ਜਿਸ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ ਤੇ ਹੋਰ ਟੀਮ ਮੈਂਬਰਾਂ ਵੱਲੋਂ ਡਾਕਟਰ ਐਸ. ਪੀ. ਸਿੰਘ ਉਬਰਾਏ ਦੀ ਯੋਗ ਰਹਿਨੁਮਾਈ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਬਲਾਕ ਦੀਨਾਨਗਰ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਪਹੁੰਚ ਕੇ ਹੜ ਪੀੜਿਤ ਪਰਿਵਾਰਾਂ ਦੀ ਸਾਰ ਲੈਂਦਿਆਂ ਪਸ਼ੂ ਪਾਲਕਾਂ ਨੂੰ 42 ਟਨ ਪਸ਼ੂਆਂ ਦਾ ਸੁੱਕਾ ਚਾਰਾ ਵੰਡਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਵਿਧਾਨ ਸਭਾ ਹਲਕਾ ਦੀਨਾ ਨਗਰ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਸ਼ਮਸ਼ੇਰ ਸਿੰਘ ਸਰਪੰਚ ਰਣਜੀਤ ਸਿੰਘ ਅਤੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਮੁਢਲੇ ਤੌਰ ਤੇ ਹੜ ਪੀੜਤਾਂ ਦੇ ਲਈ ਰਾਹਤ ਕਾਰਜ ਚਲਾਉਂਦਿਆਂ ਢਾਈ ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਜਿਸ ਦੇ ਅੰਤਰਗਤ ਜਿੱਥੇ ਪਸ਼ੂਆਂ ਦੇ ਲਈ ਸੁੱਕਾ ਚਾਰਾ ਵੱਡੇ ਪੱਧਰ ਤੇ ਵੰਡਿਆ ਜਾ ਰਿਹਾ ਹੈ, ਉੱਥੇ ਨਾਲ ਹੀ ਹੜ ਪੀੜਤਾਂ ਨੂੰ ਸੁੱਕਾ ਰਾਸ਼ਨ, ਤਰਪਾਲਾਂ, ਮੱਛਰਦਾਨੀਆਂ, ਦਵਾਇਆ ਅਤੇ ਹੋਰ ਵੀ ਸਹਾਇਤਾ ਸਮੱਗਰੀ ਵੱਡੀ ਜਾ ਰਹੀ ਹੈ।
ਉਨਾ ਦੱਸਿਆ ਕਿ ਮੁੱਢਲੇ ਤੌਰ 'ਤੇ ਵੇਖਣ ਨੂੰ ਮਿਲਿਆ ਹੈ ਕਿ ਹਾੜ ਪੀੜਿਤ ਪਰਿਵਾਰਾਂ ਨੂੰ ਪਸ਼ੂਆਂ ਦੇ ਚਾਰੇ ਦੀ ਸਖਤ ਜਰੂਰਤ ਹੈ, ਇਸ ਲਈ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਹੜ ਪੀੜਿਤ ਪਰਿਵਾਰਾਂ ਦੇ ਨਾਲ ਵਾਅਦਾ ਕੀਤਾ ਗਿਆ ਹੈ, ਕਿ ਪਸ਼ੂ ਪਾਲਕਾਂ ਨੂੰ ਹਰ ਹੀਲੇ ਸੁੱਕਾ ਚਾਰਾ ਦਿੱਤਾ ਜਾਵੇਗਾ।
ਇਸ ਮੌਕੇ ਹਲਕਾ ਦੀਨਾਨਗਰ ਦੇ ਬਾਰਡਰ ਏਰੀਏ ਅਤੇ ਰਾਵੀ ਦਰਿਆ ਦੇ ਨੇੜਲੇ ਪਿੰਡਾਂ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਵੱਡੇ ਪੱਧਰ ਤੇ ਸੁੱਕਾ ਚਾਰਾ ਵੰਡਿਆ ਗਿਆ।
ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੋਂ ਇਲਾਵਾ ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਕਿਸਾਨਾਂ ਤੋਂ ਇਲਾਵਾ ਪਸ਼ੂ ਪਾਲਕਾਂ ਨੇ ਡਾ. ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਔਖੀ ਘੜੀ ਵਿੱਚ ਮੋਹਰੇ ਹੋ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਜੋ ਕਿ ਬਹੁਤ ਹੀ ਨੇਕ ਅਤੇ ਸਲਾਘਾਯੋਗ ਕਾਰਜ ਹੈ।