ਡਾ. ਬੀ.ਆਰ. ਅੰਬੇਡਕਰ ਵੱਲੋਂ ਲਿਆ ਸੁਪਨਾ ਸਾਕਾਰ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਲੋੜ : ਚੇਅਰਮੈਨ ਦਲਵੀਰ ਸਿੰਘ ਢਿੱਲੋਂ
*-ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਇਆ : ਚੇਅਰਮੈਨ ਰਾਜਵੰਤ ਸਿੰਘ ਘੁੱਲੀ*
*-ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਬਾਬਾ ਸਾਹਿਬ ਦੀ ਦੇਣ ਨੂੰ ਯਾਦ ਕੀਤਾ*
ਧੂਰੀ, 14 ਅਪ੍ਰੈਲ:
ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਕਰਵਾਏ ਸਮਾਗਮ ਦੌਰਾਨ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਵੀ ਮੌਜੂਦ ਸਨ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਜੋ ਸੁਪਨਾ ਲਿਆ ਸੀ, ਉਸਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਾਡੇ ਰੋਲ ਮਾਡਲ ਹਨ, ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਕੇ ਅਤੇ ਦਿੱਤੇ ਸਿਧਾਂਤ, ਪੜੋ, ਜੁੜੋ ਤੇ ਸੰਘਰਸ਼ ਕਰੋ 'ਤੇ ਚਲਦਿਆਂ ਹੀ ਸਮਾਜ ਨੂੰ ਤਰੱਕੀ ਦੀ ਰਾਹ 'ਤੇ ਲਿਜਾਇਆ ਜਾ ਸਕਦਾ ਹੈ।
ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਇਨ੍ਹਾਂ ਦੀਆਂ ਤਸਵੀਰਾਂ ਲਗਾਉਣ ਦਾ ਉਦੇਸ਼ ਉਨ੍ਹਾਂ ਦੇ ਯੋਗਦਾਨ ਨੂੰ ਸਦਾ ਯਾਦ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਹੈ।
ਇਸ ਮੌਕੇ ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬੀਰ ਭਾਨ, ਡਾਇਰੈਕਟਰ ਸਮਾਲ ਸਕੇਲ ਇੰਡਸਟਰੀ ਅਨਿਲ ਮਿੱਤਲ, ਡਾਇਰੈਕਟਰ ਜਸਪਾਲ ਸਿੰਘ ਭੁੱਲਰ, ਐਡਵੋਕੇਟ ਹੈਪੀ ਗਰਗ, ਇੰਚਾਰਜ ਮਹਿਲਾ ਵਿੰਗ ਨਵਜੋਤ ਕੌਰ, ਰਮਨਦੀਪ ਕੌਰ, ਹਰਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਲੋਕ ਮੌਜੂਦ ਸਨ।
Click to Follow Babushahi Facebook page →