ਡਾ. ਮਨਮੋਹਨ ਸਿੰਘ ਦਾ ਅੰਮ੍ਰਿਤਸਰ ਵਿਚਲਾ ਜੱਦੀ ਘਰ, ਜਿੱਥੇ ਕੀਤੀ ਉਨ੍ਹਾਂ ਨੇ ਤਾਲੀਮ ਹਾਸਲ (ਵੀਡੀਓ ਵੀ ਵੇਖੋ)
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 27 ਦਸੰਬਰ 2024- ਦੇਸ਼ ਦੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬੇਸ਼ਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ ਲੇਕਿਨ ਅੱਜ ਵੀ ਮਨਮੋਹਨ ਸਿੰਘ ਨੂੰ ਦੇਸ਼ ਅਤੇ ਦੁਨੀਆਂ ਦੇ ਵਿੱਚ ਅਲੱਗ ਨਾਮ ਨਾਲ ਜਾਣਿਆ ਜਾਂਦਾ ਹੈ ਉਥੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਹਨਾਂ ਦੇ ਅਕਾਲ ਚਲਾਣੇ ਨੂੰ ਲੈ ਕੇ ਗਹਿਰਾ ਦੁੱਖ ਪ੍ਰਗਟਾਇਆ ਗਿਆ ਉਥੇ ਹੀ ਅੰਮ੍ਰਿਤਸਰ ਦੇ ਵਿੱਚ ਮਨਮੋਹਨ ਸਿੰਘ ਦਾ ਇੱਕ ਜੱਦੀ ਘਰ ਵੀ ਹੈ ਜਿੱਥੇ ਉਹ ਬੈਠ ਆਪਣੀ ਉਚਹਿਰੀ ਸਿੱਖਿਆ ਹਾਸਿਲ ਕੀਤੀ।