← ਪਿਛੇ ਪਰਤੋ
ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 3 ਜਨਵਰੀ ਨੂੰ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 29 ਦਸੰਬਰ, 2024: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਿਹਨਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦੀਆਂ ਅਸਥੀਆਂ ਅੱਜ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਯਮੁਨਾ ਨਦੀ ਵਿਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਉਹਨਾਂ ਦੀ ਆਤਮਿਕ ਸ਼ਾਂਤੀ ਲਈ 1 ਜਨਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਉਹਨਾਂ ਦੀ ਰਿਹਾਇਸ਼ ’ਤੇ ਰੱਖਿਆ ਜਾਵੇਗਾ ਜਿਸਦਾ ਭੋਗ 3 ਜਨਵਰੀ ਨੂੰ ਸਵੇਰੇ ਉਹਨਾਂ ਦੀ ਰਿਹਾਇਸ਼ ’ਤੇ ਪਵੇਗਾ। ਇਸ ਉਪਰੰਤ ਦੁਪਹਿਰ ਬਾਅਦ 3.00 ਤੋਂ 5.00 ਵਜੇ ਤੱਕ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਵੇਗਾ।
Total Responses : 187