← ਪਿਛੇ ਪਰਤੋ
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਡਾ ਮਨਮੋਹਨ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ
ਨਵੀਂ ਦਿੱਲੀ 29 ਦਸੰਬਰ 2024- ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਨਵੀਂ ਦਿੱਲੀ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਜੀ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ ਸਰਦਾਰ ਬਾਜਵਾ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਡਾਕਟਰ ਮਨਮੋਹਨ ਸਿੰਘ ਦਾ ਯੋਗਦਾਨ ਦੇਸ਼ ਹਮੇਸ਼ਾ ਯਾਦ ਰੱਖੇਗਾ ਉਨ੍ਹਾਂ ਵਾਹਿਗੁਰੂ ਜੀ ਦੇ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣਾ ਜੀ ਇਸ ਮੌਕੇ ਉਨ੍ਹਾਂ ਨਾਲ ਸਰਦਾਰ ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ ਅਤੇ ਹਲਕਾ ਇੰਚਾਰਜ ਮਜੀਠਾ ਸਰਦਾਰ ਭਗਵੰਤਪਾਲ ਸਿੰਘ ਸੱਚਰ ਨੇ ਵੀ ਡਾਕਟਰ ਮਨਮੋਹਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Total Responses : 188