ਦਰਸ਼ਨ ਦੀਦਾਰੇ ਕਰੋ ਸ੍ਰੀ ਕਰਤਾਰਪੁਰ ਸਾਹਿਬ, ਨਨਕਾਨਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਖੂਬਸੂਰਤ ਮਾਡਲਾਂ ਦੇ
- ਸ੍ਰੀ ਮੁਕਤਸਰ ਸਾਹਿਬ ਤੋਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਨਗਰ ਕੀਰਤਨ ਦਾ ਸ੍ਰੀ ਹਰਗੋਬਿੰਦਪੁਰ ਪਹੁੰਚਣ ਤੇ ਭਰਵਾਂ ਸਵਾਗਤ
ਰਿਪੋਰਟਰ_ ਰੋਹਿਤ ਗੁਪਤਾ
ਗੁਰਦਾਸਪੁਰ, 4 ਮਾਰਚ 2025 - ਨਿਰੋਲ ਸੇਵਾ ਸੰਸਥਾ ਵੱਲੋਂ ਗੁਰਦੁਆਰਾ ਗੁਪਤਸਰ ਸ੍ਰੀ ਮੁਕਤਸਰ ਸਾਹਿਬ ਤੋ 27 ਫਰਵਰੀ ਨੂੰ ਆਰੰਭ ਕੀਤਾ ਗਿਆ ਨਗਰ ਕੀਰਤਨ ਜਿਸਦੀ ਸੰਪੂਰਨਤਾ ਅਰਦਾਸ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ 6 ਮਾਰਚ ਨੂੰ ਹੋਵੇਗੀ ਅੱਜ ਦੇਰ ਸ਼ਾਮ ਸ੍ਰੀ ਹਰਗੋਬਿੰਦਪੁਰ ਸਾਹਿਬ ਪਹੁੰਚਣ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ ਨਗਰ ਕੀਰਤਨ ਵਿੱਚ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਸ਼੍ਰੀ ਕਰਤਾਰਪੁਰ ਸਾਹਿਬ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਆਦਿ ਗੁਰੂ ਧਾਮਾਂ ਦੇ ਬੇਹਦ ਖੂਬਸੂਰਤ ਮਾਡਲ ਸ਼ਸ਼ੋਭਿਤ ਕੀਤੇ ਗਏ ਸਨ ਜਿਨ੍ਹਾਂ ਦੇ ਸੰਗਤਾਂ ਨੇ ਦਰਸ਼ਨ ਕੀਤੇ ।ਨਗਰ ਕੀਰਤਨ ਦੇ ਸਵਾਗਤ ਵਿੱਚ ਕਈ ਜਗ੍ਹਾ ਤੇ ਲੰਗਰ ਵੀ ਲਗਾਏ ਗਏ ਸਨ। ਦੱਸ ਦਈਏ ਕਿ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਅੱਜ ਸ਼੍ਰੀ ਹਰਗੋਬਿੰਦਪੁਰ ਨੇੜੇ ਹਰਚੋਵਾਲ ਕਸਬੇ ਵਿੱਚ ਅੱਜ ਰਾਤ ਵਿਸ਼ਰਾਮ ਕਰੇਗੀ ਅਤੇ ਸਵੇਰੇ ਤੜਕਸਾਰ ਅਗਲੇ ਪੜਾਵ ਲਈ ਨਿਕਲੇਗੀ।