ਦਲ ਖਾਲਸਾ ਦੇ ਮੁਖੀ ਕਵਲਪਾਲ ਸਿੰਘ ਬਿੱਟੂ ਨੂੰ ਕੀਤਾ ਗਿਆ ਨਜ਼ਰਬੰਦ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 25 ਜਨਵਰੀ 2025
ਗੁਰਦਾਸਪੁਰ ਵਿਚ ਅੱਜ ਦਲ ਖਾਲਸਾ ਵੱਲੋਂ ਇੱਕ ਮਾਰਚ ਕੱਢਿਆ ਜਾਣਾ ਸੀ ਜਿਸ ਨੂੰ ਲੈ ਕੇ ਦਲ ਖਾਲਸਾ ਦੇ ਸਾਰੇ ਮੈਂਬਰਾਂ ਨੂੰ ਅੱਜ ਪੰਜਾਬ ਪੁਲਿਸ ਨੇ ਘਰ ਚ ਹੀ ਨਜ਼ਰ ਬੰਦ ਕਰ ਦਿੱਤਾਹੈ। ਗੁਰਦਾਸਪੁਰ ਜਲੰਧਰ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਦਲ ਖਾਲਸਾ ਦੇ ਮੈਂਬਰਾਂ ਨੂੰ ਅੱਜ ਪੰਜਾਬ ਪੁਲਿਸ ਦੇ ਵੱਲੋਂ ਨਜ਼ਰਬੰਦ ਕੀਤਾ ਗਿਆ। ਅੰਮ੍ਰਿਤਸਰ ਚ ਦਲ ਖਾਲਸਾ ਦੇ ਆਗੂ ਕਵਲਪਾਲ ਸਿੰਘ ਬਿੱਟੂ ਨੂੰ ਵੀ ਅੱਜ ਪੰਜਾਬ ਪੁਲਿਸ ਦੇ ਵੱਲੋਂ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ।
ਕਵਲਪਾਲ ਸਿੰਘ ਬਿੱਟੂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਉਹਨਾਂ ਨੂੰ ਪੁਲਿਸ ਵੱਲੋਂ ਗੁਰਦਾਸਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ, ਉਨਾਂ ਦੇ ਘਰ ਸਵੇਰ ਤੋਂ ਹੀ ਪੁਲਿਸ ਆ ਚੁੱਕੀ ਹੈ, ਉਨਾਂ ਨੇ ਕਿਹਾ ਕਿ ਅਸੀਂ ਪੁਲਿਸ ਦਾ ਵਿਰੋਧ ਕਰਦੇ ਹਾਂ ਕਿਉਂਕਿ ਅਸੀਂ ਵੀ ਸੰਵਿਧਾਨਿਕ ਤਰੀਕੇ ਦੇ ਨਾਲ ਅੱਜ ਗੁਰਦਾਸਪੁਰ ਵਿਖੇ ਇੱਕ ਮਾਰਚ ਕੱਢਣਾ ਸੀ।
ਉੱਥੇ ਸਿਵਿਲ ਲਾਈਨ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਦਲ ਖਾਲਸਾ ਦੇ ਆਗੂ ਕਵਲਪਾਲ ਸਿੰਘ ਬਿੱਟੂ ਦੇ ਘਰ ਪਹੁੰਚੇ ਤੇ ਅਤੇ ਉਹਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਅੱਜ ਆਪਣੇ ਘਰੋਂ ਬਾਹਰ ਨਾ ਨਿਕਲਣ।