← ਪਿਛੇ ਪਰਤੋ
ਦਿਲਜੀਤ ਦੁਸਾਂਝ ਦੇ ਸ਼ੋਅ ਸਬੰਧੀ ਨੋਟਿਸ ਜਾਰੀ ਚੰਡੀਗੜ੍ਹ : ਚੰਡੀਗੜ੍ਹ ਵਿੱਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਕੰਸਰਟ ਦੇ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਇਸ ਸਬੰਧੀ ਸਟੇਟਸ ਰਿਪੋਰਟ ਦਾਇਰ ਕੀਤੀ। ਜਿਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਨੇ ਆਵਾਜ ਪ੍ਰਦੂਸ਼ਣ ਸਬੰਧੀ ਪ੍ਰਬੰਧਕਾਂ ਤੋਂ ਜਵਾਬ ਮੰਗਿਆ ਹੈ। ਪ੍ਰਸ਼ਾਸਨ ਮੁਤਾਬਕ 14 ਦਸੰਬਰ ਨੂੰ ਸੈਕਟਰ-34 ਵਿੱਚ ਹੋਏ ਸਮਾਗਮ ਦੌਰਾਨ ਆਵਾਜ਼ ਦਾ ਪੱਧਰ ਨਿਰਧਾਰਤ ਸੀਮਾ ਤੋਂ ਵੱਧ ਪਾਇਆ ਗਿਆ। ਆਵਾਜ਼ ਨੂੰ 75 ਡੈਸੀਬਲ (ਡੀਬੀ) ਤੋਂ ਉੱਪਰ ਨਹੀਂ ਜਾਣਾ ਚਾਹੀਦਾ ਸੀ, ਪਰ ਸੰਗੀਤ ਸਮਾਰੋਹ ਦੌਰਾਨ ਆਵਾਜ਼ 82 ਡੈਸੀਬਲ ਤੱਕ ਪਹੁੰਚ ਗਈ। ਹੁਣ ਇਸ ਮਾਮਲੇ ਦੀ ਸੁਣਵਾਈ 9 ਜਨਵਰੀ ਨੂੰ ਹੋਵੇਗੀ।
Total Responses : 220