ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਦੇ ਚੱਕ ਕਰਮਾ ਪਿੰਡ ਦੀ ਪੂਨਮ ਕੁਮਾਰੀ ਮਹਿਮਾਨ
ਰੂਪਨਗਰ, 21 ਜਨਵਰੀ 2025: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨਾਂ ਵਿੱਚ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੱਕ ਕਰਮਾ ਦੇ ਪਾਣੀ ਦੀ ਕਮੇਟੀ ਵਿਚੋਂ ਸ਼੍ਰੀਮਤੀ ਪੂਨਮ ਕੁਮਾਰੀ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੀ ਪੰਚਾਇਤ ਵੱਲੋਂ ਪਾਣੀ ਦੀ ਟੈਂਕੀ ਦਾ ਵਧੀਆਂ ਰੱਖ-ਰਖਾਅ ਅਤੇ ਸੇਵਾਵਾਂ ਦੇਣ ਵਜੋਂ ਰਾਸ਼ਟਰਪਤੀ ਦੇ ਸਮਾਗਮ ਵਿੱਚ ਸੱਦਾ ਦਿੱਤਾ ਗਿਆ ਹੈ।
ਸ਼੍ਰੀਮਤੀ ਪੂਨਮ ਕੁਮਾਰੀ ਨੇ ਦੱਸਿਆ ਕਿ ਪਿੰਡ ਦੀ ਜਲ ਸਪਲਾਈ ਸਕੀਮ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਘਰਾਂ ਦੀ ਗਿਣਤੀ ਲਗਭਗ 130 ਅਤੇ 696 ਦੇ ਕਰੀਬ ਅਬਾਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਸਰਪੰਚ ਅਤੇ ਕਮੇਟੀ ਵਲੋਂ ਅਣਥਕ ਯਤਨ ਕੀਤੇ ਗਏ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਵਿੱਚ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।
ਇਸ ਮੌਕੇ ਸ਼੍ਰੀਮਤੀ ਪੂਨਮ ਕੁਮਾਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਧੰਨਵਾਦੀ ਹਾਂ ਕਿ ਜਿਨ੍ਹਾਂ ਨੇ ਮੈਨੂੰ ਵੱਡਾ ਮਾਣ ਬਖਸ਼ ਕੇ 26 ਜਨਵਰੀ ਗਣਤੰਤਰ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਚੁਣਿਆ ਹੈ।