ਕਸਬਾ ਦੋਰਾਂਗਲਾ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਅਮਿਤ ਸ਼ਾਹ ਦੇ ਖਿਲਾਫ ਕੱਢਿਆ ਗਿਆ ਰੋਸ਼ ਮਾਰਚ
ਰੋਹਿਤ ਗੁਪਤਾ
ਗੁਰਦਾਸਪੁਰ 20 ਜਨਵਰੀ 2025- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਬਾਰੇ ਟਿੱਪਣੀ ਕਰਨ ਦੇ ਵਿਰੋਧ ਵਿੱਚ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਰੋਸ਼ ਮਾਰਚ ਕੱਢਿਆ ਗਿਆ। ਇਹ ਰੋਸ਼ ਮਾਰਚ ਸਥਾਨਕ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਵਿੱਚ ਜਾ ਕੇ ਖਤਮ ਹੋਇਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰੀ ਗ੍ਰਿਹ ਮੰਤਰੀ ਦੇ ਖਿਲਾਫ ਨਾਰੇਬਾਜ ਵੀ ਕੀਤੀ।
ਕਾਂਗਰਸੀ ਵਰਕਰਾਂ ਅਤੇ ਸਮੂਹ ਆਗੂਆਂ ਨੇ ਕਿਹਾ ਕਿ ਜਿਸ ਤਰੀਕੇ ਦੇ ਨਾਲ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਇਹ ਟਿੱਪਣੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਖਿਲਾਫ ਕੀਤੀ ਗਈ ਹੈ ਉਹਨਾਂ ਨੂੰ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਜਾਂ ਫਿਰ ਸਮਾਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਵੱਲੋਂ ਦਬੇ ਕੁਚਲੇ ਲੋਕਾਂ ਦੇ ਹੱਕ ਵਿੱਚ ਆਵਾਜ ਬੁਲੰਦ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਗਈਆਂ ਹਾ।