ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਸੁਖਮਿੰਦਰ ਭੰਗੂ
ਲੁਧਿਆਣਾ 24 ਜਨਵਰੀ 2026
ਅੱਜ ਅਮਰ ਸ਼ਹੀਦ, ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟਨਸ਼ਨ ਤੋਂ ਅਲੌਕਿਕ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਿਕਲੇ ਇਸ ਨਗਰ ਕੀਰਤਨ ਵਿੱਚ ਸ਼ਰਧਾ ਦਾ ਸੈਲਾਬ ਉਮੜ ਪਿਆ।
ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਬੈਂਡ ਪਾਰਟੀਆਂ ਨੇ ਆਪਣੀ ਕਲਾ ਰਾਹੀਂ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ।ਟਰੈਕਟਰਾਂ ਅਤੇ ਰਥਾਂ 'ਤੇ ਸਜੀਆਂ ਮਨਮੋਹਕ ਝਾਕੀਆਂ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀਆਂ।
ਇਸ ਪਾਵਨ ਮੌਕੇ ਮਾਡਲ ਟਾਊਨ ਮਾਰਕੀਟ ਵੈਲਫੇਅਰ ਸੁਸਾਇਟੀ (ਰਜਿ.) ਦੇ ਸਮੂਹ ਮੈਂਬਰਾਂ ਅਤੇ ਦੁਕਾਨਦਾਰਾਂ ਨੇ ਮਿਲ ਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ। ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਟੱਕਰ ਅਤੇ ਸੈਕਟਰੀ ਜਸਵਿੰਦਰ ਸਿੰਘ ਸ਼ੰਮੀ ਦੀ ਦੇਖ-ਰੇਖ ਹੇਠ ਸੰਗਤਾਂ ਲਈ ਗਰਮਾ-ਗਰਮ ਸਮੋਸਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸੇਵਾ ਵਿੱਚ ਸੁਸਾਇਟੀ ਦੇ ਐਡਵਾਈਜ਼ਰ ਅਰਵਿੰਦ ਸ਼ਰਮਾ, ਕੈਸ਼ੀਅਰ ਪ੍ਰਿੰਸ ਜੈਨ, ਚੇਅਰਮੈਨ ਮਨਜੀਤ ਸਿੰਘ, ਵਾਈਸ ਚੇਅਰਮੈਨ ਵਿਨੀਤ ਰਾਵਲ, ਭਗਵਿੰਦਰ ਪਾਲ ਗੋਲਡੀ, ਅਜੀਤ ਪਾਲ ਸਿੰਘ, ਰੋਨੀ ਸੇਠੀ ਅਤੇ ਰੋਨੀ ਸੋਨੂੰ ਸੇਠੀ ਸਮੇਤ ਕਈ ਪਤਵੰਤੇ ਸੱਜਣਾਂ ਨੇ ਸ਼ਰਧਾ ਸਹਿਤ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।