ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਿਰੀ ਦਿਨ ; ਕੁੱਲ 203 ਨਾਮਜ਼ਦਗੀਆਂ ਦਾਖ਼ਲ
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਮਈ , 2026
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਗਰ ਕੌਂਸਲ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 3 ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਿਰੀ ਦਿਨ ਕੁੱਲ 112 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਿਸ ਤਹਿਤ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 203 ਹੋ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਅਵਨੀਤ ਕੌਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ 19 ਵਾਰਡਾਂ ਲਈ 47, ਨਗਰ ਕੌਂਸਲ ਬੰਗਾ ਦੇ 15 ਵਾਰਡਾਂ ਲਈ 25, ਨਗਰ ਕੌਂਸਲ ਰਾਹੋਂ ਦੇ 13 ਵਾਰਡਾਂ ਲਈ 40 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
ਇਸੇ ਤਰ੍ਹਾਂ ਨਗਰ ਨਗਰ ਕੌਂਸਲ ਨਵਾਂਸ਼ਹਿਰ ਲਈ ਕੁੱਲ 88, ਨਗਰ ਕੌਂਸਲ ਬੰਗਾ ਦੇ ਲਈ 65, ਅਤੇ ਨਗਰ ਕੌਂਸਲ ਰਾਹੋਂ ਲਈ ਕੁੱਲ 50 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
ਉਨ੍ਹਾਂ ਦੱਸਿਆ ਕਿ 16 ਮਈ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਆਖਿਰੀ ਸਮਾਂ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਅਤੇ ਉਮੀਦਵਾਰ 19 ਮਈ 2026 ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।
- Download Babushahi App
-
-