ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ADC ਵਲੋਂ ਪਾਬੰਦੀ ਦੇ ਹੁਕਮ ਜਾਰੀ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 19 ਮਈ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)- ਕਮ- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦਿਆਂ ਹੁਕਮ ਜਾਰੀ ਕਰਦਿਆਂ ਸਬੰਧਤ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜਧਾਰ ਹਥਿਆਰ, ਜਿਵੇਂ ਕਿ ਟਕੂਏ, ਬਰਛੇ, ਤ੍ਰਿਸੂਲ ਆਦਿ ਸ਼ਾਮਿਲ ਹਨ, ਨੂੰ Carry ਕਰਨ ਅਤੇ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਕੱਤਰ ਮਾਣਯੋਗ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਰਾਜ ਵਿੱਚ ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਮਿਤੀ 26 ਮਈ 2026 ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸਬੰਧਤ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਸਲਾ Carry ਕਰਨ 'ਤੇ ਪਾਬੰਦੀ ਲਗਾਉਣ ਬਾਰੇ ਲਿਖਿਆ ਹੈ।

ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ ਮਿਤੀ 18.05.2026 ਤੋਂ 29.05.26 ਤੱਕ ਲਾਗੂ ਰਹਿਣਗੇ।
- Download Babushahi App
-
-