ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026
ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ਼ ਵੀ ਹੋਣਗੇ ਮਾਨਤਾ ਪ੍ਰਾਪਤ
ਰੋਹਿਤ ਗੁਪਤਾ
ਗੁਰਦਾਸਪੁਰ, 19 ਮਈ
ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) -ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਵੋਟਾਂ ਮਿਤੀ 26 ਮਈ, ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈ ਰਹੀਆਂ ਹਨ।
ਉਹਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ (ਵੋਟਰ ਸ਼ਨਾਖ਼ਤੀ ਕਾਰਡ) ਮੌਜੂਦ ਨਹੀਂ ਹੈ, ਤਾਂ ਉਹ ਵੋਟਰ ਕਿਸੇ ਹੋਰ ਦਸਤਾਵੇਜ਼ (ਡਾਕੂਮੈਂਟ) ਜਿਵੇਂ ਕਿ—ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ. ਕਾਰਡ, ਬੈਂਕ/ਡਾਕਖਾਨਾ ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ.ਡੀ. ਕਾਰਡ, ਆਫ਼ੀਸ਼ੀਅਲ ਆਈ.ਡੀ. ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਸਮਾਰਟ ਕਾਰਡ ਆਦਿ ਸਬੰਧਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ।
- Download Babushahi App
-
-