ਨਗਰ ਨਿਗਮ ਨੇ ਮੋਹਾਲੀ ਗੋਲਫ ਰੇਂਜ ਕੀਤਾ ਸੀਲ
15 ਲੱਖ ਦਾ ਪ੍ਰਾਪਰਟੀ ਟੈਕਸ ਨਾ ਭਰਨ 'ਤੇ ਕਾਰਵਾਈ
ਮੋਹਾਲੀ : ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਗਰ ਨਿਗਮ ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ ਗੋਲਫ ਰੇਂਜ ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਬਹੁਤ ਸਾਰੇ ਹੋਟਲ, ਸ਼ੋਅਰੂਮ ਅਤੇ ਹੋਰ ਵਪਾਰਕ ਜਾਇਦਾਦ ਮਾਲਕ ਹਨ ਜਿਨ੍ਹਾਂ ਨੇ ਨਗਰ ਨਿਗਮ ਵੱਲੋਂ ਭੇਜੇ ਗਏ ਨੋਟਿਸ ਦੇ ਬਾਵਜੂਦ ਜਾਇਦਾਦ ਟੈਕਸ ਦਾ ਭੁਗਤਾਨ ਨਹੀਂ ਕੀਤਾ ਹੈ। ਅਜਿਹੇ ਜਾਇਦਾਦ ਮਾਲਕਾਂ ਵਿਰੁੱਧ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।