ਨਗਰ ਸੁਧਾਰ ਟਰੱਸਟ ਦੇ ਚੇਅਰਮੈਨ 22 ਮਾਰਚ ਨੂੰ ਆਪਣਾ ਅੁਹਦਾ ਸੰਭਾਲਣਗੇ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 17 ਮਾਰਚ ( )-ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਨਿਯੁੁਕਤ ਕੀਤੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, 22 ਮਾਰਚ, ਦਿਨ ਸਨਿੱਚਰਵਾਰ ਨੂੰ ਸਵੇਰੇ 11:00 ਵਜੇ ਨਗਰ ਸੁਧਾਰ ਟਰੱਸਟ ਫਰੀਦਕੋਟ ਦਫ਼ਤਰ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵਜੋਂ ਫਰੀਦਕੋਟ ਵਿਖੇ ਆਪਣਾ ਅਹੁਦਾ ਸੰਭਾਲਣਗੇ | ਨਗਰ ਸੁਧਾਰ ਟਰੱਸਟ ਫਰੀਦਕੋਟ ਦੇ ਨਵਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਦੱਸਿਆ ਹੈ ਕਿ ਉਹ ਫਰੀਦਕੋਟ-ਕੋਟਕਪੂਰਾ ਰੋਡ ਤੇ ਸਥਿਤ, ਬਾਬਾ ਫਰੀਦ ਸੱਭਿਆਚਾਰ ਕੇਂਦਰ ਫਰੀਦਕੋਟ ਦੇ ਸਾਹਮਣੇ ਮੌਜੂਦ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਦਫਤਰ ਵਿਖੇ 11:00 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਆਪਣਾ ਅਹੁਦਾ ਸੰਭਾਲਣਗੇ | ਉਹਨਾਂ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਇਸ ਸ਼ੁੱਭ ਅਵਸਰ ਤੇ ਪਹੁੰਚ ਕੇ ਆਸ਼ੀਰਵਾਦ ਦੇਣ ਦੀ ਅਪੀਲ ਕੀਤੀ ਹੈ |