← ਪਿਛੇ ਪਰਤੋ
ਨਵਕਿਰਨ ਸਿੰਘ ਐਡਵੋਕੇਟ ਨੇ ਆਵਾਰਾ ਪਸ਼ੂਆਂ ਸਬੰਧੀ ਦਾਇਰ ਕੀਤੀ ਪਟੀਸ਼ਨ ਚੰਡੀਗੜ੍ਹ : ਨਵਕਿਰਨ ਸਿੰਘ ਐਡਵੋਕੇਟ ਨੇ ਆਵਾਰਾ ਪਸ਼ੂਆਂ ਸਬੰਧੀ ਅਦਾਲਤ ਵਿਚ ਪਟੀਸ਼ਨ ਦਾਖ਼ਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਰੋਕਣ ਲਈ ਹੁਕਮਾਂ ਦੀ ਮੰਗ ਲਈ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਮੈਂ ਪੰਜਾਬ ਰਾਜ ਤੋਂ ਜਾਣਕਾਰੀ ਇਕੱਠੀ ਕੀਤੀ ਸੀ ਅਤੇ ਦੇਖਿਆ ਸੀ ਕਿ ਪੰਜਾਬ ਰਾਜ ਗਊ ਸੈੱਸ ਦੇ ਤਹਿਤ ਵੱਡੀ ਰਕਮ ਇਕੱਠੀ ਕਰਨ ਦੇ ਬਾਵਜੂਦ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਵਿੱਚ ਅਸਫਲ ਰਿਹਾ ਹੈ। ਉਮੀਦ ਹੈ ਕਿ ਇਸ ਸਬੰਧ ਵਿਚ ਕੁਝ ਸਾਰਥਕ ਕਰ ਸਕਣਗੇ।
Total Responses : 543