ਨਵਾਂਸ਼ਹਿਰ ਜ਼ਿਲ੍ਹੇ ‘ਚ LPG, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ: ADC
ਪ੍ਰਸ਼ਾਸਨ ਵਲੋਂ ਕਾਲਾ ਬਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 11 ਮਾਰਚ 2026- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਬਲਬੀਰ ਰਾਜ ਸਿੰਘ ਨੇ ਜ਼ਿਲ੍ਹਾ ਵਾਸੀਆ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ. ਸੈਲੰਡਰ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਜਰੂਰੀ ਵਸਤਾਂ ਦੀ ਉਪਲਬੱਧਤਾ ਬਾਰੇ ਡਰਨ ਦੀ ਕੋਈ ਲੋੜ ਨਹੀਂ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੁਹਾਰਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀਜ਼ਲ ਤੇ ਪੈਟਰੋਲ ਅਤੇ ਐਲ.ਪੀ.ਜੀ. ਦੀ ਉਪਲੱਬਤਾ ਨੂੰ ਯਕੀਨੀ ਬਣਾਉਣ ਲਈ ਸਥਿਤੀ ੳਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਐਲ.ਪੀ.ਜੀ ਅਤੇ ਪੈਟਰੋਲੀਅਮ ਡੀਲਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਬੀਰ ਰਾਜ ਸਿੰਘ ਨੇ ਜ਼ਿਲ੍ਹੇ ਵਿੱਚ ਜਰੂਰੀ ਚੀਜਾਂ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਐਲ.ਪੀ.ਜੀ. ਅਤੇ ਪੈਟਰੋਲੀਅਮ ਪਦਾਰਥਾ ਉਪਲਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਘਬਰਾਕੇ ਪੈਟਰੋਲ,ਡੀਜ਼ਲ ਤੇ ਐਲ.ਪੀ.ਜੀ.ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਬੇਲੋੜੀ ਪਰੇਸ਼ਾਨੀ ਅਤੇ ਸਪਲਾਈ ਚੇਨ ਦੇ ਪ੍ਰਬੰਧ ਨੂੰ ਪ੍ਰਭਾਵਿਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜਰੂਰੀ ਚੀਜਾਂ ਦੀ ਦੂਰਵਰਤੋਂ ਨੂੰ ਰੋਕਣ ਲਈ ਜਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈ.ਐਸ.ਐਮ.ਏ.) ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕੀਤੀ ਜਰੂਰੀ ਚੀਜਾਂ ਜਿਵੇਂ ਐਲ.ਪੀ.ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਜਾਰੀ ਕਰਨ ਵਾਲਿਆ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਲਬੀਰ ਰਾਜ ਨੇ ਤੇਲ ਕੰਪਨੀਆ ਅਤੇ ਐਲ.ਪੀ.ਜੀ. ਏਜੰਸੀਆਂ ਦੇ ਨੁਮਾਇੰਦਿਆਂ ਨੂੰ ਵੀ ਹਦਾਇਤ ਕੀਤੀ ਕਿ ਸਟਾਕ ਦੇ ਪੱਧਰ ਅਤੇ ਪਾਰਦਰਸ਼ੀ ਢੰਗ ਨਾਲ ਵੰਡ ਨੂੰ ਯਕੀਨੀ ਬਣਾਉਣ ਲਈ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇ।
ਉਨ੍ਹਾਂ ਫਿਰ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆ ਲਈ ਜਰੂਰੀ ਚੀਜਾਂ ਦੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸੁਚੱਜੇ ਢੰਗ ਨਾਲ ਆਪਣੇ ਐਲ.ਪੀ.ਜੀ. ਸਿਲੰਡਰ ਦੀ ਬੁਕਿੰਗ ਕਰਵਾਉਣ ਅਤੇ ਕਿਸੇ ਨੂੰ ਬੁਕਿੰਗ ਤੋਂ ਬਿਨਾਂ ਸਿਲੰਡਰ ਨਹੀਂ ਦਿੱਤਾ ਜਾਵੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਬਕਾਇਆ ਈ-ਕੇ.ਵਾਈ.ਸੀ. ਨੂੰ ਏਜੰਸੀਆ ਪਾਸ ਜਾ ਕੇ ਯਕੀਨੀ ਬਣਾਉਣ ਤਾਂ ਜੋ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੇ ਅਤੇ ਡਲਿਵਰੀ ਕਰਨ ਵਾਲੇ ਵਿਅਕਤੀ ਪਾਸ ਓ.ਟੀ.ਪੀ.ਸਾਂਝਾ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਗ੍ਰਾਹਕਾਂ ਨੂੰ ਸਲਾਹ ਦਿੱਤੀ ਕਿ ਗੈਸ ਏਜੰਸੀਆਂ ਪਾਸ ਜਾ ਕੇ ਭੀੜ ਨਾ ਕਰਨ ਕਿਉਂਕਿ ਉਹ ਆਪਣਾ ਸਿਲੰਡਰ ਇਕ ਮਿਸਡ ਕਾਲ ਰਾਹੀਂ ਅਸਾਨੀ ਨਾਲ ਬੁੱਕ ਕਰ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਕਰ ਕੀਤਾ ਕਿ ਐਲ.ਪੀ.ਜੀ. ਸਿਲੰਡਰ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਬੁਕਿੰਗ ਨੰਬਰ 84549-55555, ਐਚ.ਪੀ.9493602222ਬੁਕਿੰਗ ਨੰਬਰ ਅਤੇ ਬੀ.ਪੀ.ਸੀ.ਐਲ.ਬੁਕਿੰਗ ਨੰਬਰ 7710955555 ਉੱਤੇ ਮਿਸਡ ਕਾਲ ਕਰਕੇ ਬੁੱਕ ਕਰਵਾ ਸਕਦੇ ਹਨ ।
Click to Follow Babushahi Facebook page →