ਨਵੇਂ ਸਾਲ ਦੇ ਆਗਮਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾਏ ਸ੍ਰੀ ਆਖੰਡ ਪਾਠ ਸਾਹਿਬ ਭੋਗ
ਅਸ਼ੋਕ ਵਰਮਾ
ਬਠਿੰਡਾ, 5 ਜਨਵਰੀ 2026: ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੀ ਖ਼ੁਸੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ 2026 ਦੀ ਸ਼ੁਰੂਆਤ ਦੇ ਮੱਦੇਨਜ਼ਰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਠਿੰਡਾ ਸ਼੍ਰੀ ਬਲਕਰਨ ਸਿੰਘ ਮਾਹਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਤਮਸਤਕ ਹੋਏ।
ਇਸ ਮੌਕੇ ਰਾਗੀ ਜੱਥਾ ਭਾਈ ਸੁਖਵਿੰਦਰ ਸਿੰਘ ਸਿੰਘਪੁਰੇ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਪਹੁੰਚੀ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਸ੍ਰੀ ਰਾਜਵੀਰ ਸਿੰਘ ਮਾਨ, ਸ੍ਰੀ ਗੁਰਸੇਵਕ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।